‘ਹਿੰਦੋਸਤਾਨ ਸਕਾਊਟ ਐਂਡ ਗਾਈਡਜ਼’ ਕੈਂਪ ਸਬੰਧੀ ਸਮਾਗਮ ਕਰਵਾਇਆ
ਸੋਨੂੰ ਮਿਗਲਾਨੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਮਿਸਲ ਸ਼ਹੀਦਾਂ ਤਰਨਾ ਦਲ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ, ਮੱਲੀਆਂ ਵਿਖੇ ਹਿੰਦੋਸਤਾਨ ਸਕਾਊਟ ਐਂਡ ਗਾਈਡਜ਼ ਕੈਂਪ ਸਬੰਧੀ ਸਮਾਗਮ ਆਯੋਜਿਤ ਕੀਤਾ ਗਿਆ।
Publish Date: Thu, 23 Apr 2026 04:45 PM (IST)
Updated Date: Thu, 23 Apr 2026 04:49 PM (IST)

ਸੋਨੂੰ ਮਿਗਲਾਨੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਮਿਸਲ ਸ਼ਹੀਦਾਂ ਤਰਨਾ ਦਲ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ, ਮੱਲੀਆਂ ਵਿਖੇ ਹਿੰਦੋਸਤਾਨ ਸਕਾਊਟ ਐਂਡ ਗਾਈਡਜ਼ ਕੈਂਪ ਸਬੰਧੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ, ਸ਼੍ਰੋਮਣੀ ਪੰਥ ਅਕਾਲੀ ਅਤੇ ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਵਿਿਦਆਰਥੀਆਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਮੁੱਖ ਮਹਿਮਾਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਦੇ ਸ਼ਬਦ ਕੀਰਤਨ ਨਾਲ ਕੀਤੀ ਗਈ। ਇਸ ਉਪਰੰਤ ਵਿਿਦਆਰਥੀਆਂ ਵੱਲੋਂ ਅਨੁਸ਼ਾਸਨ ਅਤੇ ਦੇਸ਼ਭਗਤੀ ਨਾਲ ਭਰਪੂਰ ਪ੍ਰਦਰਸ਼ਨ ਪੇਸ਼ ਕੀਤਾ ਗਿਆ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਪਲਵਿੰਦਰ ਪਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਵਿਿਦਆਰਥੀਆਂ ਨੂੰ ਅਨੁਸ਼ਾਸਨ, ਮਿਹਨਤ ਅਤੇ ਦੇਸ਼ ਸੇਵਾ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਤਿੰਨ ਦਿਨਾਂ ਸਕਾਊਟ ਐਂਡ ਗਾਈਡਜ਼ ਕੈਂਪ ਦਾ ਮੁੱਖ ਉਦੇਸ਼ ਵਿਿਦਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਗਤੀਵਿਧੀਆਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਐੱਨਸੀਸੀ ਅਤੇ ਸਕਾਊਟ-ਗਾਈਡਜ਼ ਜਿਹੀਆਂ ਗਤੀਵਿਧੀਆਂ ਵਿਿਦਆਰਥੀਆਂ ਵਿਚ ਨੇਤ੍ਰਿਤਵ, ਹਿੰਮਤ ਅਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਦੀਆਂ ਹਨ, ਜਿਸ ਨਾਲ ਉਹ ਭਵਿੱਖ ਵਿਚ ਉੱਚ ਅਹੁਦਿਆਂ ’ਤੇ ਸਥਾਪਿਤ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਵੀ ਵਿਿਦਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰ ਰਿਹਾ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਅੰਤ ਵਿਚ ਉਨ੍ਹਾਂ ਵੱਲੋਂ ਮੁੱਖ ਮਹਿਮਾਨ ਅਤੇ ਸਕਾਊਟ ਦੇ ਕਮਾਂਡਿੰਗ ਅਫ਼ਸਰ ਮੰਗੇਰਾਮ ਚੌਹਾਨ ਦਾ ਧੰਨਵਾਦ ਕੀਤਾ ਗਿਆ ਅਤੇ ਵਿਿਦਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ ਅਤੇ ਵਿਿਦਆਰਥੀ ਮੌਜੂਦ ਸਨ।