Holiday ! ਬੁੱਧਵਾਰ ਨੂੰ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ, ਪੰਜਾਬ ਦੇ ਇਕ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ; ਜਾਣੋ ਕਿਉਂ
Holiday Alert : ਸਰਕਾਰੀ ਤੇ ਗੈਰ ਸਰਕਾਰੀ ਸਕੂਲ, ਕਾਲਜ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਥੇ ਵੀ ਦੱਸਣਯੋਗ ਹੈ ਕਿ 7 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ ਜੋ ਪੁਰਾਣੇ ਸ਼ਹਿਰ ਦੇ ਬਾਹਰ ਵਾਰ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁੜ ਦੇਰ ਸ਼ਾਮ ਸਮਾਪਤ ਹੋਵੇਗਾ।
Publish Date: Sun, 05 Oct 2025 01:20 PM (IST)
Updated Date: Mon, 06 Oct 2025 02:46 PM (IST)
Holiday in Amritsar : ਸਟਾਫ ਰਿਪੋਰਟਰ, ਅੰਮ੍ਰਿਤਸਰ : ਸਾਹਿਬ ਸ੍ਰੀ ਗੁਰੂ ਰਾਮਦਾਸ ਜੀ (Guru Ramdas Ji) ਦੇ ਪ੍ਰਕਾਸ਼ ਪੁਰਬ (Parkash Purab) ਨੂੰ ਲੈ ਕੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਅੱਠ ਅਕਤੂਬਰ ਯਾਨੀ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਅਤੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਵੱਡੇ ਪੱਧਰ 'ਤੇ ਸਮਾਗਮ ਕੀਤੇ ਜਾਂਦੇ ਹਨI ਇਨ੍ਹਾਂ ਸਮਾਗਮਾਂ 'ਚ ਸ਼ਮੂਲੀਅਤ ਲਈ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ I ਸਰਕਾਰੀ ਤੇ ਗੈਰ ਸਰਕਾਰੀ ਸਕੂਲ, ਕਾਲਜ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਥੇ ਵੀ ਦੱਸਣਯੋਗ ਹੈ ਕਿ 7 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਤੋਂ ਨਗਰ ਕੀਰਤਨ ਆਰੰਭ ਹੋਵੇਗਾ ਜੋ ਪੁਰਾਣੇ ਸ਼ਹਿਰ ਦੇ ਬਾਹਰ ਵਾਰ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁੜ ਦੇਰ ਸ਼ਾਮ ਸਮਾਪਤ ਹੋਵੇਗਾ।