Holiday Announced : ਪੰਜਾਬ ਦੇ ਇਸ ਜ਼ਿਲ੍ਹੇ 'ਚ 8 ਅਕਤੂਬਰ ਨੂੰ ਸਰਕਾਰੀ ਅਦਾਰਿਆਂ 'ਚ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਵਲੋਂ ਜਿਲ੍ਹਾ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੂਰਬ ਦੇ ਸਬੰਧ ਵਿੱਚ 8 ਅਕਤੂਬਰ 2025 ਨੂੰ ਸਥਾਨਕ ਛੁੱਟੀ ਘੋਸ਼ਤ ਕੀਤੀ ਗਈ ਹੈ।
Publish Date: Mon, 06 Oct 2025 08:05 PM (IST)
Updated Date: Mon, 06 Oct 2025 08:09 PM (IST)
ਅੰਮ੍ਰਿਤਸਰ : ਪੰਜਾਬ ਸਰਕਾਰ ਵਲੋਂ ਜਿਲ੍ਹਾ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੂਰਬ ਦੇ ਸਬੰਧ ਵਿੱਚ 8 ਅਕਤੂਬਰ 2025 ਨੂੰ ਸਥਾਨਕ ਛੁੱਟੀ ਘੋਸ਼ਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 8 ਅਕਤੂਬਰ 2025 ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਥਾਨਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੀ ਵਿਆਖਿਆ ਅਧੀਨ ਘੋਸ਼ਿਤ ਕੀਤੀ ਗਈ ਹੈ।