ਪੈਨਸ਼ਨਰਾਂ ’ਚ ਧੂਰੀ ਰੈਲੀ ਲਈ ਭਾਰੀ ਉਤਸ਼ਾਹ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਸੀਟੂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਮਰੇਡ
Publish Date: Mon, 02 Nov 2026 04:13 PM (IST)
Updated Date: Mon, 02 Nov 2026 04:14 PM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਸੀਟੂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਮਰੇਡ ਨਰਿੰਦਰਪਾਲ ਚਮਿਆਰੀ ਜੀ ਪ੍ਰਧਾਨਗੀ ਹੇਠ ਕੰਪਨੀ ਬਾਗ ਅੰਮ੍ਰਿਤਸਰ ਵਿਖੇ ਹੋਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸਾਥੀ ਸਵਿੰਦਰ ਸਿੰਘ ਅਦਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੇ ਵਿਰੋਧੀ ਸਰਕਾਰ ਹੈ। ਹਾਈਕੋਰਟ ਦੇ ਫੈਸਲੇ ਅਨੁਸਾਰ ਵੀ ਪੈਨਸ਼ਨਰਾਂ ਨੂੰ ਡੀਏ ਦੀਆਂ ਕਿਸ਼ਤਾਂ ਨਹੀਂ ਦੇ ਰਹੀ ਨਾ ਹੀ 2.59 ਗੁਨਾਕ ਅਨੁਸਾਰ ਗਰੇਡਾਂ ਦੀ ਰਿਵੀਜ਼ਨ ਨਹੀਂ ਕਰ ਰਹੀ। ਇਸ ਕਰਕੇ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਸੰਬੋਧਨ ਕਰਦਿਆਂ ਸੀਟੂ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਦੇ ਹਲਕੇ ਧੂਰੀ ਵਿੱਚ ਜਬਰਦਸਤ ਰੋਸ ਰੈਲੀ ਕੀਤੀ ਜਾ ਰਹੀ ਹੈ। ਪੈਨਸ਼ਨਰ ਵੱਡੀ ਗਿਣਤੀ ਵਿੱਚ ਧੁਰੀ ਪੁੱਜਣਗੇ ਅਤੇ ਮੁੱਖ ਮੰਤਰੀ ਤੋਂ ਜਵਾਬ ਮੰਗਣਗੇ ਕਿ ਕੀਤੇ ਵਾਅਦੇ ਪੂਰੇ ਕਿਉਂ ਨਹੀਂ ਕੀਤੇ। ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ, ਸਕੀਮ ਵਰਕਰਾਂ ਨੂੰ ਪੱਕੇ ਨਹੀਂ ਕੀਤਾ ਗਿਆ। ਉਨ੍ਹਾਂ ਕੇਂਦਰੀ ਸਰਕਾਰ ਦੀ ਸ਼ਹਿ ਤੇ ਸਾਢੇ 13 ਲੱਖ ਵੋਟ ਕੱਟਣ ਵਾਲੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ ਦੀ ਮੰਗ ਕੀਤੀ। ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੈਨਸ਼ਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ। ਮੀਟਿੰਗ ਵਿਚ ਸਵਿੰਦਰ ਸਿੰਘ ਮੀਰਾਂਕੋਟ, ਤਰਸੇਮ ਟਪਿਆਲਾ, ਧਿਆਨ ਚੰਦ, ਚਰਨਜੀਤ ਮਜੀਠਾ, ਕੁਲਦੀਪ ਸਿੰਘ, ਪ੍ਰੋਫੈਸਰ ਕੁਲਵੰਤ ਸਿੰਘ, ਸੁਲੱਖਣ ਸਿੰਘ, ਦਲਜੀਤ ਸਿੰਘ, ਸੂਰਜ, ਰਾਜਵਿੰਦਰ ਸਿੰਘ, ਕੇਵਲ ਸਿੰਘ, ਬੋਧਰਾਜ, ਦੇਸਰਾਜ, ਜਗਦੀਸ਼ ਰਾਜ, ਹਰਜੀਤ ਸਿੰਘ ਆਦਿ ਹਾਜ਼ਰ ਸਨ।