
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਵਿਚ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜੰਡਿਆਲਾ ਗੁਰੂ ’ਚ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਿਲਆ ਹੈ।

ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ
ਜੰਡਿਆਲਾ ਗੁਰੂ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਵਿਚ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜੰਡਿਆਲਾ ਗੁਰੂ ’ਚ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਿਲਆ ਹੈ। ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਜੰਡਿਆਲਾ ਗੁਰੂ ਦੇ ਖੇਤਰ ਵਿਚ ਵਿਆਪਕ ਰੂਪ ਵਿਚ ਦੇਖਣ ਨੂੰ ਮਿਿਲਆ। ਮੋਰਚੇ ਦੇ ਸਮਰਥਕਾਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵਾਲਮੀਕਿ ਚੌਂਕ ਤੇ ਘਾਹ ਮੰਡੀ ਚੌਂਕ ੱਿਚ ਧਰਨਾ ਦੇ ਕੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ। ਜਿੱਥੇ ਮੋਰਚੇ ਦੇ ਆਗੂ ਦੇ ਲੋਕਾਂ ਨੇ ਸਾਰੇ ਬਾਜ਼ਾਰਾਂ ਕਾਰੋਬਾਰੀਆਂ ਦਰਿਆਂ ਸਕੂਲ ਕਾਲਜਾਂ ਸੜਕੇ ਰੇਲ ਆਵਾਜਾਈ ਬੰਦ ਰੱਖਣ ਲਈ ਅਪੀਲ ਕੀਤੀ ਸੀ, ਜਿਸ ਤਹਿਤ ਭਰਵਾਂ ਹੁੰਗਾਰਾ ਵੇਖਣ ਨੂੰ ਮਿਿਲਆ। ਇਸ ਮੌਕੇ ਪਹੁੰਚੇ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਬੰਡਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ 7 ਜਨਵਰੀ 2023 ਤੋਂ ਚੰਡੀਗੜ੍ਹ ਮੋਹਾਲੀ ਦੀਆਂ ਬਰੂਹਾਂ ਤੇ ਸ਼ਾਂਤਮਈ ਢੰਗ ਨਾਲ ਮੋਰਚਾ ਚੱਲ ਰਿਹਾ ਹੈ। ਇਸ ਦੇ ਬਾਵਜੂਦ ਇਸ ਮਾਮਲੇ ਵਿਚ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ। ਜਦਕਿ ਕਈ ਬੰਦੀ ਸਿੰਘ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ, ਇਸ ਤੋਂ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਹੋ ਰਹੀ। ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਭਾਈ ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੇ ਬਜ਼ੁਰਗ ਮਾਤਾ ਦੀ ਹਾਲਤ ਗੰਭੀਰ ਹੈ, ਪਰ ਫਿਰ ਵੀ ਉਨ੍ਹਾਂ ਨੂੰ ਪੇਰੋਲ ਤੱਕ ਨਹੀਂ ਦਿੱਤੀ, ਜਦ ਕਿ ਦੂਜੇ ਡੇਰੇ ਸੱਚੈ ਸੌਦਾ ਰਾਮ ਰਹੀਮ ਨੂੰ ਆਏ ਮਹੀਨੇ ਪੇਰੋਲ ਦਿੱਤੀ ਜਾ ਰਹੀ ਹੈ, ਜਿਸ ਕਾਰਨ ਪੂਰੇ ਪੰਜਾਬ ਵਿਚ ਬੰਦ ਦੇ ਸੱਦੇ ਦੀ ਕਾਲ ਦਿੱਤੀ ਗਈ। ਜੰਡਿਆਲਾ ਗੁਰੂ ਵਿਚ ਹੋਰ ਵੀ ਜਥੇਬੰਦੀਆਂ ਨੇ ਬੰਦ ਦੀ ਹਮਾਇਤ ਕੀਤੀ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਾਰੀਆਂ ਸਮਾਜਿਕ ਜਥੇਬੰਦੀਆਂ ਕਿਸਾਨ ਜਥੇਬੰਦੀਆਂ ਸਮੂਹ ਗੁਰਦੁਆਰਾ ਕਮੇਟੀ ਦੇ ਨੁਮਾਇੰਦੇ ਜਥੇਬੰਦੀਆਂ ਬੰਦ ਦੀ ਹਮਾਇਤ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰਬੀਰ ਸਿੰਘ ਵਿਰਕ, ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਭਾਈ ਅਮਰੀਕ ਸਿੰਘ ਬਿੱਟਾ, ਕਿਸਾਨ ਆਗੂ ਦਲਜੀਤ ਸਿੰਘ ਖਾਲਸਾ, ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ, ਭਾਈ ਗੁਰਪ੍ਰੀਤ ਸਿੰਘ ਸੱਚਦੇਵਾ, ਭਾਈ ਜਗਜੀਤ ਸਿੰਘ ਬਿੱਟੂ, ਭਾਈ ਰਣਜੀਤ ਸਿੰਘ, ਭਾਈ ਜਗਜੀਤ ਸਿੰਘ, ਭਾਈ ਕਮਲਜੀਤ ਸਿੰਘ ਫੌਜੀ, ਭਾਈ ਸਰਤਾਜ ਸਿੰਘ ਬਿੱਟਾ,ਰਵਿੰਦਰ ਸਿੰਘ, ਅਮ੍ਰਿਤਪਾਲ ਸਿੰਘ ਆਦਿ ਹਾਜਰ ਸਨ।