ਅੰਮ੍ਰਿਤ ਸੰਚਾਰ ਸਮਾਗਮ ਵਿੱਚ ਸੈਂਕੜੇ ਪ੍ਰਾਣੀ ਗੁਰੂ ਵਾਲੇ ਬਣੇ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਦਮਦਮੀ ਟਕਸਾਲ ਵੱਲੋਂ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਪਿੰਡ ਵਿਖੇ ਕਰਵਾਏ ਅੰਮ੍ਰਿਤ ਸੰਚਾਰ
Publish Date: Mon, 31 Aug 2026 05:49 PM (IST)
Updated Date: Mon, 31 Aug 2026 05:52 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਦਮਦਮੀ ਟਕਸਾਲ ਵੱਲੋਂ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਪਿੰਡ ਵਿਖੇ ਕਰਵਾਏ ਅੰਮ੍ਰਿਤ ਸੰਚਾਰ ਸਮਾਗਮ ਵਿਚ ਸੈਂਕੜੇ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਗਿਆਨੀ ਤੇਜਬੀਰ ਸਿੰਘ ਦਮਦਮੀ ਟਕਸਾਲ ਸ੍ਰੀ ਅਕਾਲ ਤਖਤ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਪੰਜ ਪਿਆਰਿਆਂ ਨੇ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ ਅਤੇ ਅੰਮ੍ਰਿਤ ਛਕਾਉਂਣ ਸਮੇਂ ਅਮ੍ਰਿਤ ਅਭਿਲਾਖੀਆਂ ਨੂੰ ਰਹਿਤ ਮਰਿਆਦਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਗਿਆਨੀ ਤੇਜਬੀਰ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨ ਪੀੜੀ ਨਸ਼ਿਆਂ ਅਤੇ ਧਰਮ ਪਰਿਵਰਤਨ ਕਾਰਨ ਕੁਰਾਹੇ ਪੈ ਗਈ ਹੈ। ਨੌਜਵਾਨ ਪੀੜੀ ਨੂੰ ਮੁੜ ਲੀਹਾਂ ‘ਤੇ ਲਿਆਉਂਣ ਲਈ ਅੰਮ੍ਰਿਤ ਸੰਚਾਰ ਸਮਾਗਮ ਜਰੂਰੀ ਹਨ। ਉਨ੍ਹਾਂ ਕਿਹਾ ਕਿ ਅਸੀਂ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਦੀ ਸੋਚ ‘ਤੇ ਪਹਿਰਾ ਦਿੰਦੇ ਹੋਏ ਹਰ ਇਕ ਪ੍ਰਾਣੀ ਨੂੰ ਗੁਰੂ ਨਾਲ ਜੋੜਨ ਲਈ ਯਤਨ ਕਰਦੇ ਰਹਾਂਗੇ। ਗੁਰਦੁਆਰਾ ਅਟਾਰੀ ਸਾਹਿਬ ਵਿਖੇ ਦਮਦਮੀ ਟਕਸਾਲ ਵੱਲੋਂ ਕਰਾਵਾਏ ਅੰਮ੍ਰਿਤ ਸੰਚਾਰ ਸਮਾਗਮ ਵਿਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸੰਗਤਾਂ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ ਹਨ। ਗਿਆਨੀ ਤੇਜਬੀਰ ਸਿੰਘ ਨੇ ਕਿਹਾ ਕਿ ਅੰਮ੍ਰਿਤ ਸੰਚਾਰ ਸਮਾਗਮ ਨਿਰੰਤਰ ਜਾਰੀ ਰਹਿਣਗੇ ਅਤੇ ਪਿੰਡ-ਪਿੰਡ ਨਗਰ-ਨਗਰ ਜਾ ਕੇ ਗੁਰੂ ਕੀ ਬਾਣੀ ਦਾ ਪ੍ਰਚਾਰ ਕਰਦਿਆਂ ਹੋਇਆਂ ਅਸੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਲਈ ਪ੍ਰੇਰਿਤ ਕਰਦੇ ਰਹਾਂਗੇ।