ਅੰਮ੍ਰਿਤਸਰ 'ਚ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, ਰਾਈਫ਼ਲ ਤੇ 9 ਪਿਸਤੌਲਾਂ ਸਮੇਤ 4 ਗ੍ਰਿਫ਼ਤਾਰ; 15 ਕਿੱਲੋ ਅਫ਼ੀਮ ਬਰਾਮਦ
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ ਵਿੱਚ ਬੈਠੇ ਤਸਕਰਾਂ ਨਾਲ ਜੁੜੇ ਹੋਏ ਹਨ ਅਤੇ ਗ਼ੈਰ-ਕਾਨੂੰਨੀ ਹਥਿਆਰ ਹਾਸਲ ਕਰਨ ਵਿੱਚ ਸ਼ਾਮਲ ਹਨ। ਅੰਮ੍ਰਿਤਸਰ ਦੇ ਘਰਿੰਡਾ ਅਤੇ ਲੋਪੋਕੇ ਪੁਲਿਸ ਥਾਣਿਆਂ ’ਚ ਵੱਖ-ਵੱਖ ਐੱਫ਼.ਆਈ.ਆਰ. (FIR) ਦਰਜ ਕੀਤੀਆਂ ਗਈਆਂ ਹਨ।
Publish Date: Sat, 10 Oct 2026 03:49 PM (IST)
Updated Date: Sat, 10 Oct 2026 03:52 PM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ। ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ, 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 15 ਕਿੱਲੋ ਅਫ਼ੀਮ, ਇੱਕ ਆਧੁਨਿਕ M16 ਰਾਈਫ਼ਲ, 9 ਗ਼ੈਰ-ਕਾਨੂੰਨੀ ਪਿਸਤੌਲਾਂ ਅਤੇ 25 ਜਿਊਂਦੇ ਕਾਰਤੂਸ ਬਰਾਮਦ ਕੀਤੇ ਹਨ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ ਵਿੱਚ ਬੈਠੇ ਤਸਕਰਾਂ ਨਾਲ ਜੁੜੇ ਹੋਏ ਹਨ ਅਤੇ ਗ਼ੈਰ-ਕਾਨੂੰਨੀ ਹਥਿਆਰ ਹਾਸਲ ਕਰਨ ਵਿੱਚ ਸ਼ਾਮਲ ਹਨ। ਅੰਮ੍ਰਿਤਸਰ ਦੇ ਘਰਿੰਡਾ ਅਤੇ ਲੋਪੋਕੇ ਪੁਲਿਸ ਥਾਣਿਆਂ ’ਚ ਵੱਖ-ਵੱਖ ਐੱਫ਼.ਆਈ.ਆਰ. (FIR) ਦਰਜ ਕੀਤੀਆਂ ਗਈਆਂ ਹਨ।
ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ (ਪਿਛਲੇ ਅਤੇ ਅਗਲੇ ਲਿੰਕ) ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ’ਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਸਕੇ।
ਪੁਲਿਸ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕ 'ਤੇ ਤਿੱਖੀ ਨਜ਼ਰ ਰੱਖਣ ਅਤੇ ਹਥਿਆਰਾਂ ਦੀ ਗ਼ੈਰ-ਕਾਨੂੰਨੀ ਸਪਲਾਈ ਤੇ ਵੰਡ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।
ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦਾ ਪੁਰਾਣਾ ਰਿਕਾਰਡ ਵੀ ਖੰਘਾਲਿਆ ਜਾ ਰਿਹਾ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਤੋਂ ਕਿੰਨੇ ਮਾਮਲੇ ਦਰਜ ਹਨ।