
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਦੀ ਆਮਦ ਘਟ ਰਹੀ। ਆਮ ਦਿਨਾਂ ’ਚ ਜਿਥੇ ਸੰਗਤ ਦੀਆਂ ਲੰਬੀਆਂ ਲਾਈਨਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰਹਿੰਦੀਆਂ ਹਨ, ਉਥੇ ਹੀ ਇਸ ਬੰਦ ਦੇ ਅਸਰ ਕਾਰਨ ਸੰਗਤ ਨੂੰ ਕੁਝ ਮਿੰਟਾਂ ’ਚ ਹੀ ਦਰਸ਼ਨ ਕਰਨ ਦਾ ਸੁਭਾਗ ਮਿਲਿਆ। ਆਮ ਦਿਨਾਂ ਨਾਲੋਂ ਸੰਗਤ ਕਾਫੀ ਘੱਟ ਰਹੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਜਿਥੇ ਕਾਰੋਬਾਰ ਬੰਦ ਰਹੇ ਉਥੇ ਹੀ ਕਈ ਥਾਈਂ ਆਵਾਜਾਈ ਵੀ ਪ੍ਰਭਾਵਿਤ ਰਹੀ। ਆਮ ਲੋਕ ਵੀ ਸੜਕਾਂ ’ਤੇ ਘੱਟ ਹੀ ਦਿਖਾਈ ਦਿੱਤੇ। ਇਸ ਬੰਦ ਦਾ ਰਲਵਾਂ-ਮਿਲਵਾਂ ਅਸਰ ਹਰ ਪਾਸੇ ਦੇਖਣ ਨੂੰ ਮਿਲਿਆ। ਇਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਦੀ ਆਮਦ ਘਟ ਰਹੀ। ਆਮ ਦਿਨਾਂ ’ਚ ਜਿਥੇ ਸੰਗਤ ਦੀਆਂ ਲੰਬੀਆਂ ਲਾਈਨਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰਹਿੰਦੀਆਂ ਹਨ, ਉਥੇ ਹੀ ਇਸ ਬੰਦ ਦੇ ਅਸਰ ਕਾਰਨ ਸੰਗਤ ਨੂੰ ਕੁਝ ਮਿੰਟਾਂ ’ਚ ਹੀ ਦਰਸ਼ਨ ਕਰਨ ਦਾ ਸੁਭਾਗ ਮਿਲਿਆ। ਆਮ ਦਿਨਾਂ ਨਾਲੋਂ ਸੰਗਤ ਕਾਫੀ ਘੱਟ ਰਹੀ। ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ’ਤੇ ਸਮਰਥਨ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਨੇ ਦਫ਼ਤਰ ਤੇ ਅਦਾਰੇ ਬੰਦ ਰੱਖੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਆਪ ਹਮੇਸ਼ਾ ਯਤਨਸ਼ੀਲ ਰਹੀ ਹੈ, ਉਥੇ ਹੀ ਇਸ ਕਾਰਜ ਲਈ ਹਰ ਸੰਘਰਸ਼ ਦਾ ਪੂਰਨ ਰੂਪ ’ਚ ਸਮਰਥਨ ਵੀ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਥਾਂ ਇਸ ਸਬੰਧੀ ਸੰਘਰਸ਼ ਕਰਨ ਵਾਲਿਆਂ ਦੀ ਆਵਾਜ਼ ਨੂੰ ਹੀ ਦਬਾਉਣਾ ਚਾਹੁੰਦੀ ਹੈ, ਜਿਸ ਦਾ ਇਨਸਾਫ਼ ਪਸੰਦ ਹਰ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੰਦ ਦੇ ਸਮਰਥਨ ’ਚ ਦਫ਼ਤਰ ਤੇ ਸਮੂਹ ਅਦਾਰੇ ਵੀ ਬੰਦ ਰੱਖੇ ਗਏ ਹਨ।