ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਇਕੱਤਰਤਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਗੁਰਦੁਆਰਾ ਸੈਕਸ਼ਨ 85, ਸੈਕਸ਼ਨ 87 ਦੇ ਨਾਲ -ਨਾਲ ਹੋਰ ਪੰਥਕ ਮਾਮਲਿਆਂ ਤੇ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਤੇ ਅੰਤ੍ਰਿੰਗ ਕਮੇਟੀ ਮੈਂਬਰ ਸ਼ਾਮਲ ਸਨ। ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਲ੍ਹਾਂ ਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਏਗੀ ਕਮੇਟੀ ਦੀ ਅਗਲੀ ਇਕੱਤਰਤਾ ਆਉਣ ਵਾਲੇ ਦਿਨਾਂ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਤੋਂ 1 ਜੂਨ 2015 ਚੋਰੀ ਹੋਏ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਸਿੱਟ ਵੱਲੋਂ ਕੀਤੀ ਗਈ ਰਿਪੋਰਟ ਵਿੱਚ ਅਕਾਲੀ ਦਲ ਪਾਕ ਸਾਫ਼ ਸਾਬਿਤ ਹੋਇਆ ਹੈ। ਜਿਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਮ ਤੇ ਸਿਆਸਤ ਕਰਨ ਵਾਲੇ ਆਗੂਆਂ ਨੂੰ ਪੰਥ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਆਮਿਰ ਨੇ ਕਿਹਾ ਕਿ ਆਸਟ੍ਰੇਲੀਆ ਤੋਂ ਭਾਈ ਮੰਗ ਅਨੁਸਾਰ ਦੋ ਸੌ ਵੀਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿਸ਼ੇਸ਼ ਜਹਾਜ਼ ਰਾਹੀਂ ਮਰਿਆਦਾ ਅਨੁਸਾਰ ਭਿੱਜ ਜਾਣਗੇ।

Posted By: Tejinder Thind