ਖੇਤੀ ਮਾਹਿਰਾਂ ਨੇ ਦਿੱਤੇ ਅਹਿਮ ਸੁਝਾਅ ਤਜਿੰਦਰ ਸਿੰਘ, ਪੰਜਾਬੀ ਜਾਗਰਣ ਅਟਾਰੀ : ਬਾਸਮਤੀ ਦੀ ਫਸਲ ਨੂੰ ਕੀੜਿਆਂ ਅਤੇ ਬੀਮਾਰੀਆਂ ਤੋਂ ਸੁਰੱਖਿਅਤ ਰੱਖਣ, ਕਿਸਾਨਾਂ ਦੀ ਖੇਤੀ ਲਾਗਤ ਘਟਾਉਣ ਅਤੇ ਬਾਸਮਤੀ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਨਾਉਣ ਦੇ ਮੰਤਵ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ
Publish Date: Mon, 17 Aug 2026 04:25 PM (IST)
Updated Date: Mon, 17 Aug 2026 04:27 PM (IST)
ਤਜਿੰਦਰ ਸਿੰਘ, ਪੰਜਾਬੀ ਜਾਗਰਣ ਅਟਾਰੀ : ਬਾਸਮਤੀ ਦੀ ਫਸਲ ਨੂੰ ਕੀੜਿਆਂ ਅਤੇ ਬੀਮਾਰੀਆਂ ਤੋਂ ਸੁਰੱਖਿਅਤ ਰੱਖਣ, ਕਿਸਾਨਾਂ ਦੀ ਖੇਤੀ ਲਾਗਤ ਘਟਾਉਣ ਅਤੇ ਬਾਸਮਤੀ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਨਾਉਣ ਦੇ ਮੰਤਵ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਅਟਾਰੀ ਵੱਲੋਂ ਸੰਯੁਕਤ ਕੀਟ ਪ੍ਰਬੰਧਨ ਸਬੰਧੀ ਕਿਸਾਨ ਸਕੂਲ ਲਗਾਇਆ ਗਿਆ। ਇਹ ਕਿਸਾਨ ਸਕੂਲ ਮੁੱਖ ਖੇਤੀਬਾੜੀ ਅਫਸਰ ਡਾ. ਅਮਰਜੀਤ ਸਿੰਘ ਦੁਸਾਂਝ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਸੁਖਚੈਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਬਾਸਮਤੀ ਦੀ ਫਸਲ ਦੀ ਸਫਲ ਅਤੇ ਟਿਕਾਊ ਕਾਸ਼ਤ ਲਈ ਵਿਿਗਆਨਕ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਸਲ ਨੂੰ ਕੀੜਿਆਂ ਅਤੇ ਬੀਮਾਰੀਆਂ ਤੋਂ ਬਚਾਉਣ ਲਈ ਸਿਰਫ ਰਸਾਇਣਕ ਕੀਟਨਾਸ਼ਕਾਂ ਤੇ ਨਿਰਭਰ ਰਹਿਣ ਦੀ ਬਜਾਏ ਮਕੈਨੀਕਲ, ਜੈਵਿਕ ਅਤੇ ਰਸਾਇਣਕ ਤਰੀਕਿਆਂ ਦਾ ਸੁਮੇਲ ਕਰਕੇ ਸੰਯੁਕਤ ਕੀਟ ਪ੍ਰਬੰਧਨ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਪੀਏਯੂ ਦੀ ਖੇਤੀ ਮਾਹਿਰ ਡਾ. ਰਮਿੰਦਰ ਕੌਰ ਅਤੇ ਡਾ. ਰਾਜਨ ਭੱਟ ਨੇ ਕਿਸਾਨਾਂ ਨੂੰ ਬਾਸਮਤੀ ਝੋਨੇ ਦੇ ਮੁੱਖ ਕੀੜਿਆਂ ਅਤੇ ਬਿਮਾਰੀਆਂ ਦੀ ਪਛਾਣ ਕਰਨ, ਫਸਲ ਦੀ ਨਿਯਮਤ ਨਿਗਰਾਨੀ ਕਰਨ ਅਤੇ ਕੀਟਾਂ ਦੀ ਗਿਣਤੀ ਕਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਅਮਿਤ ਸ਼ਰਮਾ ਬੀਟੀਐਮ, ਵਿਕਰਮਜੀਤ ਸਿੰਘ ਬੀਟੀਐਮ, ਕਿਸਾਨ ਰਸਾਲ ਸਿੰਘ, ਬਲਕਾਰ ਸਿੰਘ, ਜੱਸਾ ਸਿੰਘ ਸਰਪੰਚ ਸਮੇਤ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਕਰਮਚਾਰੀ ਸਮੇਤ ਇਲਾਕੇ ਦੇ ਕਿਸਾਨ ਹਾਜ਼ਰ ਸਨ।