ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਪੈਰ ਪਸਾਰਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ 69 ਲੋਕਾਂ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਜਾਣਕਾਰੀ ਮੁਤਾਬਕ ਅੱਜ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਵਿੱਚ ਇਕ ਥਾਣੇ ਦਾ ਮੁਖੀ ਵੀ ਸ਼ਾਮਲ ਹੈ। ਇਨ੍ਹਾਂ ਹੀ ਨਹੀਂ ਇਸ ਨਾਮੁਰਾਦ ਬਿਮਾਰੀ ਕਾਰਨ ਅੱਜ 3 ਲੋਕਾਂ ਨੇ ਦਮ ਤੋੜ ਦਿੱਤਾ ਹੈ।

ਕੋਰੋਨਾ ਵਾਇਰਸ ਦੀ ਲਾਗ ਕਾਰਨ ਹੁਣ ਤਕ ਜ਼ਿਲ੍ਹੇ ਦੇ 124 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੂਜੇ ਪਾਸੇ ਇਸ ਲਾਗ ਤੋਂ ਪੀੜਤ ਪਾਏ ਜਾਣ ਪਿੱਛੋਂ 2477 ਮਰੀਜ਼ ਸਹਿਤਮੰਦ ਹੋ ਚੁੱਕੇ ਹਨ। ਅੱਜ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਪਿੱਛੋਂ ਜ਼ਿਲ੍ਹੇ ਵਿੱਚ ਕੋਰੋਨਾ ਦੀ ਲਾਗ ਤੋਂ ਪੀੜਤ ਹੋਣ ਵਾਲਿਆਂ ਦੀ ਗਿਣਤੀ 3115 ਤਕ ਪੁੱਜ ਗਈ ਹੈ ਜਦਕਿ ਇਨ੍ਹਾਂ ਵਿੱਚੋਂ 514 ਕੋਰੋਨਾ ਪੀੜਤ ਅਜੇ ਵੀ ਇਲਾਜ਼ ਅਧੀਨ ਹਨ।

Posted By: Sunil Thapa