ਸਮਾਈਲ ਇਨਕਲੇਵ ’ਚ ਗਲੀਆਂ ਦੇ ਨਿਰਮਾਣ ਲਈ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਉਤਰੀ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਫਤਿਹਗੜ੍ਹ ਚੂੜੀਆਂ ਰੋਡ ਪੰਚਾਇਤ ਦੇ ਅਧੀਨ ਆਉਣ ਵਾਲੇ ਸਮਾਈਲ ਇਨਕਲੇਵ ਵਿੱਚ ਗਲੀਆਂ ਦੇ ਨਿਰਮਾਣ
Publish Date: Tue, 01 Sep 2026 04:15 PM (IST)
Updated Date: Tue, 01 Sep 2026 04:16 PM (IST)
ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਉਤਰੀ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਫਤਿਹਗੜ੍ਹ ਚੂੜੀਆਂ ਰੋਡ ਪੰਚਾਇਤ ਦੇ ਅਧੀਨ ਆਉਣ ਵਾਲੇ ਸਮਾਈਲ ਇਨਕਲੇਵ ਵਿੱਚ ਗਲੀਆਂ ਦੇ ਨਿਰਮਾਣ ਲਈ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਰਿੰਟੂ ਨੇ ਕਿਹਾ ਕਿ ਜਨਤਾ ਦੀ ਮੰਗ ਦੇ ਬਾਅਦ, ਇਸ ਖੇਤਰ ਵਿੱਚ ਸਭ ਤੋਂ ਪਹਿਲਾਂ ਇੱਕ ਨਵਾਂ ਸੀਵਰੇਜ ਸਿਸਟਮ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਇਨ੍ਹਾਂ ਗਲੀਆਂ ਦੇ ਨਿਰਮਾਣ ਤੋਂ ਬਾਅਦ, ਲੋਕਾਂ ਨੂੰ ਬਹੁਤ ਰਾਹਤ ਮਿਲੇਗੀ। ਉਨ੍ਹਾਂ ਕਿਹਾ ਉਤਰੀ ਵਿਧਾਨ ਸਭਾ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੀ ਹੈ। ਹਲਕੇ ਵਿੱਚ ਸੜਕਾਂ ਦਾ ਨਿਰਮਾਣ ਵੀ ਤੇਜ਼ ਰਫ਼ਤਾਰ ਨਾਲ ਕੀਤਾ ਜਾ ਰਿਹਾ ਹੈ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਸਾਡੀ ਸੋਚ ਬਿਲਕੁਲ ਸਪੱਸ਼ਟ ਹੈ। ਕੋਈ ਵੀ ਕੰਮ ਅਧੂਰਾ ਨਹੀਂ ਛੱਡਿਆ ਜਾਣਾ ਚਾਹੀਦਾ, ਇਸ ਨੂੰ ਪੂਰਾ ਕਰਨਾ ਚਾਹੀਦਾ ਹੈ। ਸੀਵਰੇਜ ਤੋਂ ਲੈ ਕੇ ਪੱਕੀਆਂ ਗਲੀਆਂ ਤੱਕ, ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਤੋਂ ਮਿਲੇ ਪਿਆਰ, ਸਤਿਕਾਰ ਤੇ ਵਿਸ਼ਵਾਸ ਲਈ ਦਿਲੋਂ ਧੰਨਵਾਦ ਕੀਤਾ। ਵਿਕਾਸ ਦੀ ਇਹ ਗਤੀ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦੀ ਹਰ ਗਲੀ, ਹਰ ਮੁਹੱਲੇ ਅਤੇ ਹਰ ਖੇਤਰ ਵਿਚ ਜਾਰੀ ਰਹੇਗੀ। ਰਿੰਟੂ ਨੇ ਕਿਹਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੋਕਾਂ ਨੂੰ ਕੀਤੀਆਂ ਗਈਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਏ ਜਾ ਰਹੇ ਹਨ। ਉਨ੍ਹਾਂ ਨੇ ਵਸਨੀਕਾਂ ਅਤੇ ਪਾਰਟੀ ਵਰਕਰਾਂ ਤੋਂ ਮਿਲੇ ਸਮਰਥਨ ਅਤੇ ਵਿਸ਼ਵਾਸ ਲਈ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸਮਰਥਨ ਨਾਲ, ਅੰਮ੍ਰਿਤਸਰ ਉੱਤਰੀ ਦੀ ਤਰੱਕੀ ਅਤੇ ਨੁਹਾਰ ਬਦਲਣ ਦੀ ਇਹ ਯਾਤਰਾ ਉਸੇ ਗਤੀ ਤੇ ਵਚਨਬੱਧਤਾ ਨਾਲ ਜਾਰੀ ਰਹੇਗੀ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਕਰਮਜੀਤ ਸਿੰਘ ਰਿੰਟੂ ਦਾ ਧੰਨਵਾਦ ਕੀਤਾ। ਇਸ ਮੌਕੇ ਤਰੁਣ ਅਰੋੜਾ, ਸ਼ਕਤੀ ਸ਼ਰਮਾ, ਵਿਨੀਤ ਵਿਨਾਇਕ, ਪਵਨ ਵਾਹੀ, ਸੰਜੀਵ ਕੁਮਾਰ, ਸੰਚਿਤ ਭੱਲਾ, ਗੌਰਵ ਬੱਤਰਾ ਅਤੇ ਸਥਾਨਕ ਨਿਵਾਸੀ ਮੌਜੂਦ ਸਨ।