ਆਸ਼ਿਆਨਾ ਕਾਲੋਨੀ ਦੀਆਂ ਗਲੀਆਂ ਬਣਾਉਣ ਦਾ ਉਦਘਾਟਨ
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਵਾਰਡ ਨੰਬਰ 76 ਦੇ ਆਸ਼ਿਆਨਾ ਕਾਲੋਨੀ ਵਿਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵਾਰਡ ਨੰਬਰ 76 ਅਧੀਨ ਪੈਂਦੇ ਇਲਾਕਾ ਆਸ਼ਿਆਨਾ ਕਲੋਨੀ ਵਿਚ ਵਿਕਾਸ
Publish Date: Sat, 19 Sep 2026 04:13 PM (IST)
Updated Date: Sat, 19 Sep 2026 04:14 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਵਾਰਡ ਨੰਬਰ 76 ਦੇ ਆਸ਼ਿਆਨਾ ਕਾਲੋਨੀ ਵਿਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵਾਰਡ ਨੰਬਰ 76 ਅਧੀਨ ਪੈਂਦੇ ਇਲਾਕਾ ਆਸ਼ਿਆਨਾ ਕਲੋਨੀ ਵਿਚ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦਿਆਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਗਲੀਆਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਹ ਵਿਸ਼ੇਸ਼ ਉਦਘਾਟਨੀ ਸਮਾਰੋਹ ਪ੍ਰਧਾਨ ਜੀਵਨ ਮਸੀਹ ਭੱਟੀ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਦੇ ਵੱਡੇ ਇਕੱਠ ਵਿਚ ਸੰਪੰਨ ਹੋਇਆ। ਇਸ ਮੌਕੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਹਲਕੇ ਦੇ ਹਰ ਇਲਾਕੇ ਵਿਚ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਅਤੇ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਪਹਿਲ ਹੈ। ਇਲਾਕਾ ਨਿਵਾਸੀਆਂ ਤੇ ਜੀਵਨ ਮਸੀਹ ਭੱਟੀ ਨੇ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਹੋਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਦਾ ਧੰਨਵਾਦ ਕੀਤਾ। ਇਸ ਮੌਕੇ ਰਾਜ ਕੁਮਾਰ, ਦਿਲਬਾਗ ਮਸੀਹ, ਪ੍ਰਦੀਪ ਸ਼ਰਮਾ, ਰਾਕੇਸ਼ ਕੁਮਾਰ, ਤਜਿੰਦਰ ਸਿੰਘ, ਗੁਰਵਿੰਦਰ ਸਿੰਘ, ਮਨੀਸ਼ ਕਪੂਰ, ਰਾਜੇਸ਼ ਕੁਮਾਰ, ਪ੍ਰਕਾਸ਼ ਸਿੰਘ, ਕਮਲਜੀਤ, ਰੇਨੂੰ, ਨੀਲਮ ਕੁਮਾਰੀ, ਰਾਜ ਰਾਣੀ, ਨਰਿੰਦਰ ਮਸੀਹ, ਵਿਸ਼ਾਲ ਮਸੀਹ, ਗੁਰਵਿੰਦਰ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ।