ਆਜ਼ਾਦੀ ਦਿਵਸ ਸੁਰੱਖਿਆ; ਥਾਣਾ ਮਹਿਤਾ ਦੀ ਪੁਲਿਸ ਵੱਲੋਂ ਫਲੈਗ ਮਾਰਚ
ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਆਜ਼ਾਦੀ ਦਿਵਸ ਨੂੰ ਲੈ ਕੇ ਇਲਾਕੇ ਵਿਚ ਅਮਨ-ਕਾਨੂੰਨ ਅਤੇ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਥਾਣਾ ਮਹਿਤਾ ਦੀ ਪੁਲਿਸ ਵੱਲੋਂ ਐੱਸਐੱਚਓ ਸਿਮਰਨਜੀਤ ਕੌਰ ਦੀ ਅਗਵਾਈ ਹੇਠ ਕਸਬਾ ਚੌਂਕ ਮਹਿਤਾ
Publish Date: Wed, 12 Aug 2026 06:25 PM (IST)
Updated Date: Wed, 12 Aug 2026 06:29 PM (IST)
ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌਕ ਮਹਿਤਾ : ਆਜ਼ਾਦੀ ਦਿਵਸ ਨੂੰ ਲੈ ਕੇ ਇਲਾਕੇ ਵਿਚ ਅਮਨ-ਕਾਨੂੰਨ ਅਤੇ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਥਾਣਾ ਮਹਿਤਾ ਦੀ ਪੁਲਿਸ ਵੱਲੋਂ ਐੱਸਐੱਚਓ ਸਿਮਰਨਜੀਤ ਕੌਰ ਦੀ ਅਗਵਾਈ ਹੇਠ ਕਸਬਾ ਚੌਂਕ ਮਹਿਤਾ ਵਿਖੇ ਫਲੈਗ ਮਾਰਚ ਕੀਤਾ ਗਿਆ। ਐੱਸਐੱਚਓ ਸਿਮਰਨਜੀਤ ਕੌਰ ਨੇ ਕਿਹਾ ਕਿ 15 ਅਗਸਤ ਨੂੰ ਲੈ ਕੇ ਇਲਾਕੇ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ ਹੈ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਵਿਚ ਪੁਲਿਸ ਦੀ ਗਸ਼ਤ ਵਧਾਈ ਗਈ ਹੈ ਅਤੇ ਸ਼ੱਕੀ ਵਿਅਕਤੀਆਂ ਜਾਂ ਗਤੀਵਿਧੀਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਥਾਂ ’ਤੇ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਲਾਵਾਰਿਸ ਸਮਾਨ ਨਜ਼ਰ ਆਵੇ ਤਾਂ ਉਸ ਨੂੰ ਹੱਥ ਨਾ ਲਗਾਇਆ ਜਾਵੇ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਫਲੈਗ ਮਾਰਚ ਦੌਰਾਨ ਐੱਸਐੱਚਓ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਹਰ ਨਾਗਰਿਕ ਸੁਰੱਖਿਆ ਪ੍ਰਬੰਧਾਂ ਵਿੱਚ ਪੁਲਿਸ ਦਾ ਸਹਿਯੋਗ ਕਰੇ। ਐੱਸਐੱਚਓ ਸਿਮਰਨਜੀਤ ਕੌਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਜ਼ਾਦੀ ਦਿਵਸ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿਚ ਮਨਾਉਣ ਲਈ ਪੁਲਿਸ ਵੱਲੋਂ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।