ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਸ਼ੱਕੀ ਗ੍ਰਿਫ਼ਤਾਰ, ਪੁਲਿਸ ਵੱਲੋਂ ਡੂੰਘਾਈ ਨਾਲ ਪੁੱਛਗਿੱਛ ਸ਼ੁਰੂ
ਵੀਰਵਾਰ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਸ਼ਹੀਦ ਵਿਖੇ ਚੱਲ ਰਹੇ ਸ੍ਰੀ ਅਖੰਡ ਪਾਠ ਦੌਰਾਨ ਇਕ ਨੌਜਵਾਨ ਨੇ ਉਥੇ ਸ਼ੁਸ਼ੋਬਿਤ ਕ੍ਰਿਪਾਨ ਚੁੱਕ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਮੌਜੂਦ ਸੰਗਤ ਨੇ ਕਿਸੇ ਤਰ੍ਹਾਂ ਉਸ ਨੂੰ ਕਾਬੂ ਕਰ ਲਿਆ ਤੇ ਉਸ ਦੀ ਮਾੜੀ ਮਨਸ਼ਾ ਨੂੰ ਨਾਕਾਮ ਕਰ ਦਿੱਤਾ। ਮੌਕੇ ‘ਤੇ ਤੁਰੰਤ ਸੇਵਾਦਾਰ ਤੇ ਪ੍ਰਬੰਧਕ ਵੀ ਪਹੁੰਚ ਗਏ। ਨੌਜੁਵਾਨ ਤੋਂ ਪੁੱਛਗਿੱਛ ਕੀਤੇ ਜਾਣ ਦੀ ਇਕ ਵੀਡੀਓ ਰਿਕਾਰਡ ਕੀਤੀ ਗਈ।
Publish Date: Sat, 13 Jun 2026 12:12 PM (IST)
Updated Date: Sat, 13 Jun 2026 12:13 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਵੀਰਵਾਰ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਸ਼ਹੀਦ ਵਿਖੇ ਚੱਲ ਰਹੇ ਸ੍ਰੀ ਅਖੰਡ ਪਾਠ ਦੌਰਾਨ ਇਕ ਨੌਜਵਾਨ ਨੇ ਉਥੇ ਸ਼ੁਸ਼ੋਬਿਤ ਕ੍ਰਿਪਾਨ ਚੁੱਕ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਮੌਜੂਦ ਸੰਗਤ ਨੇ ਕਿਸੇ ਤਰ੍ਹਾਂ ਉਸ ਨੂੰ ਕਾਬੂ ਕਰ ਲਿਆ ਤੇ ਉਸ ਦੀ ਮਾੜੀ ਮਨਸ਼ਾ ਨੂੰ ਨਾਕਾਮ ਕਰ ਦਿੱਤਾ। ਮੌਕੇ ‘ਤੇ ਤੁਰੰਤ ਸੇਵਾਦਾਰ ਤੇ ਪ੍ਰਬੰਧਕ ਵੀ ਪਹੁੰਚ ਗਏ। ਨੌਜੁਵਾਨ ਤੋਂ ਪੁੱਛਗਿੱਛ ਕੀਤੇ ਜਾਣ ਦੀ ਇਕ ਵੀਡੀਓ ਰਿਕਾਰਡ ਕੀਤੀ ਗਈ।
ਮੁਲਜ਼ਮ ਨੇ ਆਪਣੀ ਪਛਾਣ ਅਭੈ ਸਿੰਘ (20) ਵਜੋਂ ਦੱਸੀ ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਦੀ ਪ੍ਰਕਾਸ਼ ਕਾਲੋਨੀ ਦਾ ਵਾਸੀ ਹੈ। ਮੁਲਜ਼ਮ ਨੇ ਦੱਸਿਆ ਕਿ ਉਸ ਦੀ ਗੱਡੀ ਦਾ ਅੰਬਾਲਾ (ਹਰਿਆਣਾ) ਪੁਲਿਸ ਨੇ ਚਲਾਨ ਕੀਤਾ ਸੀ। ਜਿਸ ਤੋਂ ਬਾਅਦ ਉਹ ਬੱਸ ’ਤੇ ਜਲੰਧਰ ਤੇ ਫਿਰ ਅੰਮ੍ਰਿਤਸਰ ਪਹੁੰਚ ਗਿਆ। ਵਾਇਰਲ ਵੀਡੀਓ ’ਚ ਮੁਲਜ਼ਮ ਨੇ ਕਿਹਾ ਕਿ ਉਹ ਸੱਚ ਬੋਲ ਰਿਹਾ ਹੈ ਤੇ ਮੌਤ ਤੋਂ ਨਹੀਂ ਡਰਦਾ ਸੀ, ਭਾਵੇਂ ਉਸ ਦਾ ਕੋਈ ਵੀ ਸਰੀਰਕ ਨੁਕਸਾਨ ਹੀ ਕਿਉਂ ਨਾ ਹੋ ਜਾਵੇ। ਉਹ ਇਕੱਲਾ ਹੀ ਇਥੇ ਆਇਆ ਹੈ।
ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਪਰਿਕਰਮਾ ਇੰਚਾਰਜ ਬਲਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਕੋਤਵਾਲੀ ਪੁਲਿਸ ਥਾਣੇ ’ਚ ਮਾਮਲਾ ਦਰਜ ਕਰ ਲਿਆ ਹੈ। ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਐੱਫਆਈਆਰ ਦਰਜ ਕਰ ਲਈ ਗਈ ਹੈ ਤੇ ਜਾਂਚ ਜਾਰੀ ਹੈ।