CM ਨੇ ਰਾਗੀ ਜਥੇ ਨੂੰ ਲੈਣ ਲਈ ਭੇਜਿਆ ਚਾਰਟਰਡ ਜਹਾਜ਼; ਜਾਣੋ ਕੀ ਹੈ ਮਾਮਲਾ
ਇਨ੍ਹਾਂ ਸਾਰਿਆਂ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਲਈ ਸੱਦਾ ਦਿੱਤਾ ਗਿਆ ਸੀ। ਇਹ ਸਮਾਰੋਹ 7 ਦਸੰਬਰ ਨੂੰ ਨਾਗਪੁਰ ਵਿੱਚ ਕੀਤਾ ਗਿਆ ਸੀ, ਜਿਸ ਵਿੱਚ ਹਜ਼ਾਰਾਂ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।
Publish Date: Mon, 08 Dec 2025 04:03 PM (IST)
Updated Date: Mon, 08 Dec 2025 04:27 PM (IST)
ਅਨੁਜ ਸ਼ਰਮਾ, ਅੰਮ੍ਰਿਤਸਰ: ਇੰਡੀਗੋ ਦੀਆਂ ਉਡਾਣਾਂ ਰੱਦ ਹੋਣ ਕਾਰਨ ਪੈਦਾ ਹੋਏ ਸੰਕਟ ਦਰਮਿਆਨ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਤੋਂ ਸਿੱਖ ਰਾਗੀ ਜਥੇ ਨੂੰ ਨਾਗਪੁਰ ਲਿਆਉਣ ਲਈ ਚਾਰਟਰਡ ਜਹਾਜ਼ ਭੇਜ ਕੇ ਮਹੱਤਵਪੂਰਨ ਧਾਰਮਿਕ ਪ੍ਰੋਗਰਾਮ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਅੰਮ੍ਰਿਤਸਰ ਤੋਂ ਰਾਗੀ ਭਾਈ ਕਰਨੈਲ ਸਿੰਘ, ਰਾਗੀ ਭਾਈ ਜਗਤਾਰ ਸਿੰਘ, ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਅਤੇ ਭਾਈ ਅਮਰਜੀਤ ਸਿੰਘ ਵਿਸ਼ੇਸ਼ ਜਹਾਜ਼ ਰਾਹੀਂ ਨਾਗਪੁਰ ਪਹੁੰਚੇ।
ਇਨ੍ਹਾਂ ਸਾਰਿਆਂ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਲਈ ਸੱਦਾ ਦਿੱਤਾ ਗਿਆ ਸੀ। ਇਹ ਸਮਾਰੋਹ 7 ਦਸੰਬਰ ਨੂੰ ਨਾਗਪੁਰ ਵਿੱਚ ਕੀਤਾ ਗਿਆ ਸੀ, ਜਿਸ ਵਿੱਚ ਹਜ਼ਾਰਾਂ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।
ਇਸੇ ਦੌਰਾਨ, ਇੰਡੀਗੋ ਦੀਆਂ ਕਈ ਉਡਾਣਾਂ ਅਚਾਨਕ ਰੱਦ ਹੋ ਗਈਆਂ, ਜਿਸ ਨਾਲ ਰਾਗੀ ਜਥੇ ਦੀ ਯਾਤਰਾ ਪ੍ਰਭਾਵਿਤ ਹੋ ਸਕਦੀ ਸੀ। ਪ੍ਰੋਗਰਾਮ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਜਾਂ ਵਿਘਨ ਨਾ ਪਵੇ, ਇਸ ਲਈ ਸੀ.ਐੱਮ. ਫੜਨਵੀਸ ਨੇ ਤੁਰੰਤ ਫੈਸਲਾ ਲੈਂਦੇ ਹੋਏ ਚਾਰਟਰਡ ਜਹਾਜ਼ ਭੇਜਣ ਦੇ ਨਿਰਦੇਸ਼ ਦਿੱਤੇ।
ਰਾਗੀ ਜਥੇ ਦੇ ਨਾਗਪੁਰ ਪਹੁੰਚਣ ਦੀਆਂ ਤਸਵੀਰਾਂ ਅਤੇ ਵੀਡੀਓ ਹੁਣ ਇੰਟਰਨੈੱਟ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੇ ਵਿਸ਼ੇਸ਼ ਪ੍ਰਬੰਧ ਅਤੇ ਸਵਾਗਤ ਦੇ ਦ੍ਰਿਸ਼ ਦਿਖਾਈ ਦੇ ਰਹੇ ਹਨ। ਸਥਾਨਕ ਸੰਗਤ ਅਤੇ ਪ੍ਰਬੰਧਕਾਂ ਨੇ ਮਹਾਰਾਸ਼ਟਰ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਇਸ ਨੂੰ ਧਾਰਮਿਕ ਸਨਮਾਨ ਦਾ ਪ੍ਰਤੀਕ ਦੱਸਿਆ।