ਖਾਲਸਾ ਕਾਲਜ ਵਿਖੇ ‘ਅੰਦਰੂਨੀ ਹੈਕਾਥੌਨ 2026’ ਪ੍ਰੋਗਰਾਮ ਕਰਵਾਇਆ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਿਭਾਗ ਦੀ ਟੈਕ ਇਰਾ
Publish Date: Fri, 20 Nov 2026 04:17 PM (IST)
Updated Date: Fri, 20 Nov 2026 04:19 PM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਿਭਾਗ ਦੀ ਟੈਕ ਇਰਾ ਕੰਪਿਊਟਰ ਸੁਸਾਇਟੀ ਵੱਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ “ਅੰਦਰੂਨੀ ਹੈਕਾਥੌਨ 2026” ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਿਦਆਰਥੀਆਂ ’ਚ ਨਵੀਨਤਮ ਵਿਚਾਰਾਂ, ਰਚਨਾਤਮਕਤਾ, ਸਮੱਸਿਆਵਾਂ ਨੂੰ ਹੱਲ ਕਰਨ ਦੀ ਯੋਗਤਾ ਅਤੇ ਤਕਨੀਕੀ ਉੱਤਮਤਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਟੈਕ ਇਰਾ ਕੰਪਿਊਟਰ ਸੋਸਾਇਟੀ ਕੋਆਰਡੀਨੇਟਰ ਤੇ ਕੰਪਿਊਟਰ ਵਿਭਾਗ ਡਾਇਰੈਕਟਰ ਡਾ. ਹਰਭਜਨ ਸਿੰਘ ਰੰਧਾਵਾ, ਟੈਕ ਇਰਾ ਕੰਪਿਊਟਰ ਸੋਸਾਇਟੀ ਕੋ-ਕੋਆਰਡੀਨੇਟਰ ਡਾ. ਮਨੀ ਅਰੋੜਾ ਵੱਲੋਂ ਪ੍ਰਿੰ. ਡਾ. ਰੰਧਾਵਾ ਦਾ ਪੌਦਾ ਭੇਟ ਕਰਕੇ ਸਵਾਗਤ ਕੀਤਾ ਗਿਆ। ਪ੍ਰਿੰ. ਡਾ. ਰੰਧਾਵਾ ਨੇ ਕੰਪਿਊਟਰ ਵਿਭਾਗ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਹੋਰ ਵਿਿਦਆਰਥੀਆਂ ਨੂੰ ਇਸ ਤਰ੍ਹਾਂ ਦੇ ਸਮਾਗਮਾਂ ’ਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜੱਜਾਂ ਵਜੋਂ ਕੰਪਿਊਟਰ ਵਿਭਾਗ ਤੋਂ ਸਹਾਇਕ ਪ੍ਰੋਫੈਸਰ ਪ੍ਰੋ. ਪ੍ਰਭਜੋਤ ਕੌਰ ਅਤੇ ਡਾ. ਅਨੁਰੀਤ ਕੌਰ ਨੇ ਭੂਮਿਕਾ ਨਿਭਾਈ। ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਮੁਕਾਬਲੇ ਦੇ ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਤਕਸੀਮ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਸੁਖਵਿੰਦਰ ਕੌਰ, ਪ੍ਰੋ. ਓਪਿੰਦਰ ਕੌਰ, ਪ੍ਰੋ. ਸਿਮਰਨਜੀਤ ਕੌਰ ਦੁਆ, ਪ੍ਰੋ. ਹਰਸਿਮਰਨ ਸਿੰਘ ਆਦਿ ਹੋਰ ਸਟਾਫ ਹਾਜ਼ਰ ਸੀ।