ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਇੰਟਰ-ਸਕੂਲ ਸਪੋਰਟਸ ਮੀਟ ਕਰਵਾਈ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਮਜੀਠਾ ਇਲਾਕੇ ਦੇ ਨਾਮਵਰ ਸਿੱਖਿਆ ਸੰਸਥਾ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਇੰਟਰ-ਸਕੂਲ ਸਪੋਰਟਸ ਮੀਟ ਦਾ ਆਯੋਜਨ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਦੀ ਅਗਵਾਈ
Publish Date: Tue, 13 Oct 2026 04:24 PM (IST)
Updated Date: Tue, 13 Oct 2026 04:27 PM (IST)
ਵਿਦਿਆਰਥੀ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ : ਕਾਹਲੋਂ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਮਜੀਠਾ ਇਲਾਕੇ ਦੇ ਨਾਮਵਰ ਸਿੱਖਿਆ ਸੰਸਥਾ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਇੰਟਰ-ਸਕੂਲ ਸਪੋਰਟਸ ਮੀਟ ਦਾ ਆਯੋਜਨ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਕੀਤਾ ਗਿਆ। ਇਸ ਖੇਡ ਸਮਾਗਮ ਦਾ ਮੁੱਖ ਉਦੇਸ਼ ਵਿਿਦਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਅਨੁਸ਼ਾਸਨ, ਟੀਮ ਭਾਵਨਾ ਤੇ ਖੇਡ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਨਾ ਸੀ। ਇਸ ਖੇਡ ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਵਿਿਦਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੱਖ-ਵੱਖ ਖੇਡ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ ਅਤੇ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਸਭ ਦਾ ਮਨ ਮੋਹ ਲਿਆ। ਇਨ੍ਹਾਂ ਮੁਕਾਬਲਿਆਂ ਨੇ ਵਿਿਦਆਰਥੀਆਂ ਵਿੱਚ ਸਿਹਤਮੰਦ ਮੁਕਾਬਲੇ ਦੀ ਭਾਵਨਾ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਵਿਿਦਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਿਦਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨਾ ਕਿਹਾ ਕਿ ਖੇਡਾਂ ਨਾਲ ਨਾ ਸਿਰਫ਼ ਸਰੀਰਕ ਤੰਦਰੁਸਤੀ ਵਧਦੀ ਹੈ, ਸਗੋਂ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਮਿਲਜੁਲ ਕੇ ਕੰਮ ਕਰਨ ਦੀ ਭਾਵਨਾ ਵੀ ਵਿਕਸਿਤ ਹੁੰਦੀ ਹੈ। ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਸਪੋਰਟਸ ਕੋਚ ਸੁਖਜੀਤ ਸਿੰਘ ਬੱਲ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦੀ ਮਿਹਨਤ, ਖੇਡਾਂ ਪ੍ਰਤੀ ਸਮਰਪਣ ਅਤੇ ਵਿਿਦਆਰਥੀਆਂ ਨੂੰ ਸਹੀ ਮਾਰਗਦਰਸ਼ਨ ਦੇਣ ਦੀ ਭਾਵਨਾ ਨੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਪੂਰੇ ਜੋਸ਼ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਿਦਆਰਥੀਆਂ ਵਿੱਚ ਖੇਡ ਅਨੁਸ਼ਾਸਨ, ਟੀਮ ਵਰਕ ਅਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਸਪੋਰਟਸ ਮੀਟ ਮੌਕੇ ਵਿਿਦਆਰਥੀ ਰੁਆਬ ਸਿੰਘ ਕਾਹਲੋਂ ਅਤੇ ਸੋਹਬਤ ਸਿੰਘ ਕਾਹਲੋਂ ਨੇ ਵੀ ਆਪਣੀ ਭਾਗੀਦਾਰੀ ਨਾਲ ਸਮਾਗਮ ਦੀ ਸ਼ੋਭਾ ਵਧਾਈ। ਇਸ ਮੌਕੇ ਐਮਡੀ ਡਾ. ਮੰਗਲ ਸਿੰਘ ਕਿਸ਼ਨਪੁਰੀ, ਡਾ. ਅਮਰਪ੍ਰੀਤ ਕੌਰ , ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ, ਮੁੱਖ ਪ੍ਰਬੰਧਕ ਹਰਜਿੰਦਰ ਪਾਲ ਕੌਰ, ਡਾਇਰੈਕਟਰ ਡਾ. ਅਮਨਦੀਪ ਕੌਰ ਥਿੰਦ, ਇੰਜੀਨੀਅਰ ਜਸਕੰਵਲ ਸਿੰਘ ਕਾਹਲੋਂ, ਸੀਏ ਤਨਵੀਰ ਕੌਰ ਕਾਹਲੋਂ, ਪ੍ਰਿੰਸੀਪਲ ਮੈਡਮ ਮੀਨਾਕਸ਼ੀ ਤਰੇਹਨ ਅਤੇ ਵਾਈਸ ਪ੍ਰਿੰਸੀਪਲ ਸ਼ਿਖਾ ਦੀ ਰਹਿਨੁਮਾਈ ਅਤੇ ਪ੍ਰੇਰਣਾ ਨਾਲ ਸਮਾਗਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਗਏ। ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਇੰਜੀਨੀਅਰ ਜਸਕੰਵਲ ਸਿੰਘ ਕਾਹਲੋਂ ਨੇ ਖੇਡਾਂ ਦੀ ਮਹੱਤਤਾ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਭਾਸ਼ਣ ਦਿੱਤਾ। ਉਨ੍ਹਾਂ ਨੇ ਵਿਿਦਆਰਥੀਆਂ ਨੂੰ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ, ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਅਤੇ ਜਿੱਤ-ਹਾਰ ਨੂੰ ਖੇਡ ਭਾਵਨਾ ਨਾਲ ਸਵੀਕਾਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤਾਕਤ ਹੀ ਨਹੀਂ ਵਧਾਉਂਦੀਆਂ, ਸਗੋਂ ਜੀਵਨ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਹੌਸਲੇ ਅਤੇ ਸਫਲਤਾ ਪ੍ਰਾਪਤ ਕਰਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਅੰਤ ਵਿਚ ਸਕੂਲ ਪ੍ਰਬੰਧਨ ਵੱਲੋਂ ਸਾਰੇ ਭਾਗ ਲੈਣ ਵਾਲੇ ਖਿਡਾਰੀਆਂ, ਸਪੋਰਟਸ ਕੋਚ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ ਅਤੇ ਵਿਿਦਆਰਥੀਆਂ ਨੂੰ ਭਵਿੱਖ ਵਿੱਚ ਵੀ ਖੇਡਾਂ ਦੇ ਖੇਤਰ ਵਿੱਚ ਨਵੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕੁੱਲ ਮਿਲਾ ਇਹ ਸਪੋਰਟਸ ਮੀਟ ਵਿਿਦਆਰਥੀਆਂ ਵਿੱਚ ਖੇਡ ਭਾਵਨਾ, ਆਪਸੀ ਸਾਂਝ ਅਤੇ ਆਤਮ-ਵਿਸ਼ਵਾਸ ਨੂੰ ਵਧਾਉਣ ਵਾਲਾ ਯਾਦਗਾਰੀ ਸਮਾਗਮ ਸਾਬਤ ਹੋਇਆ।