ਪੰਜਾਬ ਨੂੰ ਨਸ਼ਿਆਂ ਤੇ ਗੋਲੀਆਂ ਦੇ ਦੌਰ ’ਚੋਂ ਬਾਹਰ ਕੱਢਣਾ ਜ਼ਰੂਰੀ : ਬੱਸੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਾ ਕ੍ਰਿਸ਼ਨਾ ਡਰਾਮਾ ਕਲੱਬ ਵੱਲੋਂ ਹਲਕਾ ਪੂਰਬੀ ਦੇ ਵੇਰਕਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ
Publish Date: Tue, 20 Oct 2026 07:37 PM (IST)
Updated Date: Tue, 20 Oct 2026 07:39 PM (IST)
ਦਿਨੇਸ਼ ਬੱਸੀ ਨੇ ਕਿਹਾ, ਓਹਨਾਂ ਤੇ ਝੂਠੇ ਪਰਚੇ ਨੇ ਦਿਖਾਈ ਆਪਣਿਆਂ ਦੀ ਦੁਆ ਦੀ ਤਾਕਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਾ ਕ੍ਰਿਸ਼ਨਾ ਡਰਾਮਾ ਕਲੱਬ ਵੱਲੋਂ ਹਲਕਾ ਪੂਰਬੀ ਦੇ ਵੇਰਕਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ, ਸੰਜੀਵ ਅਰੋੜਾ ਅਤੇ ਹੋਰ ਕਾਂਗਰਸੀ ਆਗੂਆਂ ਨੇ ਰਾਵਣ ਦੇ ਪੁਤਲੇ ਨੂੰ ਅਗਨ ਭੇਟ ਕੀਤਾ। ਇਸ ਮੌਕੇ ਕਾਂਗਰਸੀ ਆਗੂਆਂ ਨੇ ਪੰਜਾਬ ਵਿੱਚੋਂ ਨਸ਼ਿਆਂ, ਗੁੰਡਾਗਰਦੀ ਅਤੇ ਅਪਰਾਧਾਂ ਦੇ ਖਾਤਮੇ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ। ਦੁਸਹਿਰੇ ਦੇ ਸਮਾਗਮ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਇੰਪਰੂਵਮੈਂਟ ਟਰੱਸਟ ਚੇਅਰਮੈਨ ਦਿਨੇਸ਼ ਬੱਸੀ ਨੇ ਲੋਕਾਂ ਅਤੇ ਕਾਂਗਰਸ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਅਤੇ ਕੁਝ ਲੋਕਾਂ ਵੱਲੋਂ ਉਨ੍ਹਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ, ਪਰ ਇਸ ਸਥਿਤੀ ਨੇ ਉਨ੍ਹਾਂ ਨੂੰ ਇਹ ਸਮਝਣ ਦਾ ਮੌਕਾ ਦਿੱਤਾ ਕਿ ਕੌਣ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ, ਜਿਸ ਨੇ ਔਖੇ ਸਮੇਂ ਵਿੱਚ ਉਨ੍ਹਾਂ ਦਾ ਸਾਥ ਦਿੱਤਾ। ਦਿਨੇਸ਼ ਬੱਸੀ ਨੇ ਕਿਹਾ ਕਿ ਉਨ੍ਹਾਂ ਦੇ ਨਾਲ-ਨਾਲ ਉਨ੍ਹਾਂ ਦੇ 22 ਸਾਲਾ ਪੁੱਤਰ ਖ਼ਿਲਾਫ਼ ਵੀ ਪਰਚਾ ਦਰਜ ਕੀਤਾ ਗਿਆ ਹੈ, ਪਰ ਉਨ੍ਹਾਂ ਨੂੰ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਉਹ ਨਿਆਂ ਪ੍ਰਕਿਿਰਆ ਰਾਹੀਂ ਆਪਣੇ ਆਪ ਨੂੰ ਬੇਦਾਗ਼ ਸਾਬਤ ਕਰਕੇ ਹਲਕਾ ਪੂਰਬੀ ਦੀ ਸੇਵਾ ਕਰਨਾ ਚਾਹੁੰਦੇ ਹਨ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿਨੇਸ਼ ਬੱਸੀ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਮੁਸ਼ਕਲਾਂ ਹਰ ਕਿਸੇ ਦੇ ਸਾਹਮਣੇ ਆਉਂਦੀਆਂ ਹਨ, ਪਰ ਉਨ੍ਹਾਂ ਵਿੱਚੋਂ ਨਿਕਲਣਾ ਹੀ ਅਸਲ ਜਿੱਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵੀ ਮੌਜੂਦਾ ਚੁਣੌਤੀਆਂ ਵਿੱਚੋਂ ਬਾਹਰ ਕੱਢਣ ਦੀ ਲੋੜ ਹੈ। ਔਜਲਾ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਰਾਵਣ ਦੇ ਪੁਤਲੇ ਦੇ ਨਾਲ-ਨਾਲ ਨਸ਼ਿਆਂ, ਗੁੰਡਾਗਰਦੀ, ਗੋਲੀਆਂ ਅਤੇ ਨਫ਼ਰਤ ਵਰਗੀਆਂ ਬੁਰਾਈਆਂ ਦਾ ਵੀ ਅੰਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਸਹਿਰਾ ਸਿਰਫ਼ ਇੱਕ ਤਿਉਹਾਰ ਨਹੀਂ, ਸਗੋਂ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਸ ਸੰਦੇਸ਼ ਨੂੰ ਅਸਲ ਜ਼ਿੰਦਗੀ ਵਿੱਚ ਲਾਗੂ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਗਲਾ ਦੁਸਹਿਰਾ ਪੰਜਾਬ ਲਈ ਖੁਸ਼ਹਾਲੀ ਅਤੇ ਚੜ੍ਹਦੀ ਕਲਾ ਦਾ ਸੰਦੇਸ਼ ਲੈ ਕੇ ਆਵੇਗਾ। ਨਸ਼ਿਆਂ ਦਾ ਰਾਵਣ ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਹੈ। ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਦਿਨੇਸ਼ ਬੱਸੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ, ਪਰ ਨਸ਼ਿਆਂ ਦੀ ਸਮੱਸਿਆ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਗੰਭੀਰ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਖੇਡਾਂ ਦਾ ਸਾਮਾਨ ਅਤੇ ਰੋਜ਼ਗਾਰ ਦੇ ਮੌਕੇ ਹੋਣੇ ਚਾਹੀਦੇ ਹਨ, ਨਾ ਕਿ ਨਸ਼ੇ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਇਲਾਜ ਤੇ ਮੁੜ ਵਸੇਬੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਿਰਫ਼ ਐਲਾਨ ਕਰਨ ਨਾਲ ਸਮੱਸਿਆ ਹੱਲ ਨਹੀਂ ਹੋਵੇਗੀ, ਸਗੋਂ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਕਰਕੇ ਹੀ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕਦਾ ਹੈ। ਬਾਕਸ ਸਿਆਸਤ ਤੋਂ ਉੱਪਰ ਹੈ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦਿਨੇਸ਼ ਬੱਸੀ ਨੇ ਕਿਹਾ ਕਿ ਸਿਆਸੀ ਮਤਭੇਦ ਆਪਣੀ ਥਾਂ ਹਨ, ਪਰ ਪੰਜਾਬ ਦੇ ਲੋਕਾਂ ਦੀ ਜਾਨ, ਸੁਰੱਖਿਆ ਅਤੇ ਬੱਚਿਆਂ ਦਾ ਭਵਿੱਖ ਹਰ ਚੀਜ਼ ਤੋਂ ਉੱਪਰ ਹੋਣਾ ਚਾਹੀਦਾ ਹੈ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਨਫ਼ਰਤ ਅਤੇ ਆਪਸੀ ਵਿਰੋਧਾਂ ਤੋਂ ਉੱਪਰ ਉੱਠ ਕੇ ਸੂਬੇ ਦੀ ਬਿਹਤਰੀ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਪੰਜਾਬ ਉਹ ਧਰਤੀ ਹੈ, ਜਿਸ ਨੇ ਦੇਸ਼ ਦੀ ਰੱਖਿਆ ਲਈ ਹਮੇਸ਼ਾ ਕੁਰਬਾਨੀਆਂ ਦਿੱਤੀਆਂ ਹਨ। ਇਸ ਲਈ ਸੂਬੇ ਦੇ ਲੋਕਾਂ ਨੂੰ ਅਜਿਹਾ ਮਾਹੌਲ ਮਿਲਣਾ ਚਾਹੀਦਾ ਹੈ, ਜਿੱਥੇ ਹਰ ਨਾਗਰਿਕ ਬਿਨਾਂ ਕਿਸੇ ਡਰ ਦੇ ਆਪਣੀ ਜ਼ਿੰਦਗੀ ਬਤੀਤ ਕਰ ਸਕੇ। ਅੰਤ ਵਿਚ ਦਿਨੇਸ਼ ਬੱਸੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਦੁਸਹਿਰੇ ’ਤੇ ਨਸ਼ਿਆਂ, ਗੁੰਡਾਗਰਦੀ, ਅਪਰਾਧਾਂ ਅਤੇ ਨਫ਼ਰਤ ਦੇ ਰਾਵਣ ਨੂੰ ਖ਼ਤਮ ਕਰਨ ਦਾ ਸੰਕਲਪ ਲਿਆ ਜਾਵੇ। ਉਨ੍ਹਾਂ ਕਿਹਾ ਕਿ ਰਾਵਣ ਦਾ ਪੁਤਲਾ ਸਾੜਨਾ ਇੱਕ ਰਸਮ ਹੈ, ਪਰ ਸਮਾਜ ਦੀਆਂ ਬੁਰਾਈਆਂ ਨੂੰ ਖ਼ਤਮ ਕਰਨ ਲਈ ਇਕਜੁੱਟ ਹੋਣਾ ਹੀ ਇਸ ਤਿਉਹਾਰ ਦੀ ਅਸਲ ਭਾਵਨਾ ਹੈ।