'SIT ਅੱਗੇ ਜਥੇਦਾਰ ਦਾ ਬਿਆਨ ਦਰਜ ਕਰਵਾਉਣਾ ਗਲਤ', ਸੁਖਬੀਰ ਬਾਦਲ ਦੇ ਹੱਕ 'ਚ ਨਿੱਤਰੇ ਗਿਆਨੀ ਹਰਪ੍ਰੀਤ ਸਿੰਘ; ਚੁੱਕੇ ਵੱਡੇ ਸਵਾਲ
ਬਲਿਬਲ ਕਲਾਂ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਈ ਕਾਰਵਾਈ ਨੂੰ ਲੈ ਕੇ ਬਾਦਲ ਦੇ ਹੱਕ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਆਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਹਿਬਲ ਕਲਾਂ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਦੇ ਆਈਪੀਐੱਸ ਅਧਿਕਾਰੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਅੱਗੇ ਸੁਖਬੀਰ ਸਿੰਘ ਬਾਦਲ ਦਾ ਨਾਮ ਦੋਸ਼ੀ ਵਜੋਂ ਪੇਸ਼ ਕਰ
Publish Date: Sat, 13 Jun 2026 10:33 AM (IST)
Updated Date: Sat, 13 Jun 2026 10:34 AM (IST)

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬਲਿਬਲ ਕਲਾਂ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਈ ਕਾਰਵਾਈ ਨੂੰ ਲੈ ਕੇ ਬਾਦਲ ਦੇ ਹੱਕ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਆਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਹਿਬਲ ਕਲਾਂ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਦੇ ਆਈਪੀਐੱਸ ਅਧਿਕਾਰੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਅੱਗੇ ਸੁਖਬੀਰ ਸਿੰਘ ਬਾਦਲ ਦਾ ਨਾਮ ਦੋਸ਼ੀ ਵਜੋਂ ਪੇਸ਼ ਕਰਨ ’ਤੇ ਗਿਆਨੀ ਹਰਪ੍ਰੀਤ ਸਿੰਘ ਨੇ ਇਤਰਾਜ਼ ਜਤਾਇਆ ਹੈ। ਇਕ ਨਿੱਜੀ ਚੈਨਲ ਵਿਚ ਗੱਲਬਾਤ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੋ ਦਸੰਬਰ 2024 ਨੂੰ ਜੋ ਕਾਰਵਾਈ ਹੋਈ ਸੀ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅਤੇ ਸੰਗਤ ਦੀ ਮੌਜੂਦਗੀ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸਿਧਾਂਤਕ ਅਤੇ ਮਰਿਆਦਾ ਦੀ ਕਾਰਵਾਈ ਕੀਤੀ ਗਈ ਸੀ।
ਇਹ ਕਾਰਵਾਈ ਸ੍ਰੀ ਅਕਾਲ ਤਖਤ ਸਾਹਿਬ ਅਤੇ ਪੰਥਕ ਮਰਿਆਦਾ ਅਨੁਸਾਰ ਕੀਤੀ ਗਈ ਸੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਇਕ ਸਿੱਖ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਪੇਸ਼ ਹੋਏ ਸਨ ਅਤੇ ਜਿਹੜੇ ਵੀ ਸਵਾਲ ਉਨ੍ਹਾਂ ਨੂੰ ਕੀਤੇ ਗਏ ਸਨ, ਉਹ ਸੰਗਤ ਵਿਚ ਕੀਤੇ ਗਏ ਸਨ ਅਤੇ ਬਾਦਲ ਨੇ ਉਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ ਸਨ, ਜਿਸ ਨੂੰ ਕਿਸੇ ਵੀ ਅਦਾਲਤੀ ਕਾਰਵਾਈ ਦਾ ਹਿੱਸਾ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਮਰਿਆਦਾ ਸ੍ਰੀ ਅਕਾਲ ਤਖਤ ਸਾਹਿਬ ਦੀ ਹੈ ਅਤੇ ਇਸ ’ਤੇ ਹੋਣ ਵਾਲੀ ਕਾਰਵਾਈ ਕਿਸੇ ਵੀ ਦੁਨਿਆਵੀਂ ਅਦਾਲਤ ਦਾ ਹਿੱਸਾ ਨਹੀਂ ਬਣ ਸਕਦੀ।
ਗਿਆਨੀ ਰਘਬੀਰ ਸਿੰਘ ਵੱਲੋਂ ਬਹਿਬਲ ਕਲਾ ਗੋਲੀਕਾਂਡ ਮਾਮਲੇ ਵਿਚ ਸਿੱਟ ਅੱਗੇ ਆਪਣੇ ਬਿਆਨ ਦਰਜ ਕਰਵਾਉਣੇ ਗਲਤ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਗਿਆਨੀ ਰਘਬੀਰ ਸਿੰਘ ਨੇ ਬਹਿਬਲ ਕਲਾ ਗੋਲੀਕਾਂਡ ਮਾਮਲੇ ਵਿਚ ਸਿੱਟ ਅੱਗੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਉਂਦਿਆਂ ਸੁਖਬੀਰ ਸਿੰਘ ਬਾਦਲ ਨੂੰ ਇਸ ਗੋਲੀਕਾਂਡ ਦਾ ਮੁੱਖ ਦੋਸ਼ੀ ਦੱਸਿਆ ਹੈ ਅਤੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ਦੀ ਰਿਕਾਰਡਿੰਗ ਸ੍ਰੀ ਅਕਾਲ ਤਖਤ ਸਾਹਿਬ ਪਾਸ ਮੌਜੂਦ ਹੈ ਅਤੇ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵੇਖੀਆਂ ਜਾ ਸਕਦੀਆਂ ਹਨ।