
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਮੌਕੇ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਪ੍ਰਗਟ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਵੱਲੋਂ ਪੱਪਲਪ੍ਰੀਤ ਸਿੰਘ ਦੀਆਂ ਪੰਥਕ ਅਤੇ ਸਮਾਜਿਕ ਸਰਗਰਮੀਆਂ ਨੂੰ ਧਿਆਨ ਵਿਚ ਰੱਖ ਕੇ ਫੈਂਸਲਾ ਲਿਆ ਹੈ। ਇਸ ਨਾਲ ਹਲਕਾ ਮਜੀਠਾ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਲੀਮਾਨੀ ਬੋਰਡ ਮੈਬਰ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਪ੍ਰਗਟ ਸਿੰਘ ਸੰਧੂ ਨੇ ਪ੍ਰੈਸ ਕਾਨਫ਼ਰੰਸ ਕਰਕੇ ਹਲਕਾ ਮਜੀਠਾ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਜੋ ਕਿ ਹਾਲ ਜੇਲ੍ਹ ਗੋਇੰਦਵਾਲ ਵਿਖੇ ਬੰਦ ਹੈ, ਉਸ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਹੈ। ਇਸ ਮੌਕੇ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਪ੍ਰਗਟ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਵੱਲੋਂ ਪੱਪਲਪ੍ਰੀਤ ਸਿੰਘ ਦੀਆਂ ਪੰਥਕ ਅਤੇ ਸਮਾਜਿਕ ਸਰਗਰਮੀਆਂ ਨੂੰ ਧਿਆਨ ਵਿਚ ਰੱਖ ਕੇ ਫੈਂਸਲਾ ਲਿਆ ਹੈ। ਇਸ ਨਾਲ ਹਲਕਾ ਮਜੀਠਾ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਸ ਮੌਕੇ ਪੱਪਲਪ੍ਰੀਤ ਸਿੰਘ ਦੇ ਮਾਤਾ ਰਣਧੀਰ ਕੌਰ ਅਤੇ ਭਾਈ ਅਮਰਜੀਤ ਸਿੰਘ ਵੰਨਚਿੜੀ, ਅਮਨਦੀਪ ਸਿੰਘ ਡੱਡੂਆਣਾਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਪ੍ਰਗਟ ਸਿੰਘ ਰੰਧਾਵਾ, ਭਾਈ ਨਾਥਵਿੰਦਰ ਸਿੰਘ ਮਜੀਠਾ, ਭਾਈ ਬਲਜਿੰਦਰ ਸਿੰਘ ਅਲਕੜੇ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਸੁਖਚੈਨ ਸਿੰਘ, ਡਾਕਟਰ ਦਲਬੀਰ ਸਿੰਘ ਵੇਰਕਾ, ਭਾਈ ਹਰਕਮਲਪ੍ਰੀਤ ਸਿੰਘ ਜੰਡ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਜਰਮਨਦੀਪ ਸਿੰਘ, ਭਾਈ ਬਿਕਰਮਜੀਤ ਸਿੰਘ ਕੋਟਲਾ, ਚਾਚਾ ਕੁਲਵੰਤ ਸਿੰਘ, ਭਾਈ ਸਵਰਨ ਸਿੰਘ ਗੋਲਡਨ, ਬਲਜੀਤ ਸਿੰਘ ਚਾਟੀਵਿੰਡ, ਭਾਈ ਪ੍ਰਿਤਪਾਲ ਸਿੰਘ ਮੀਰਾਂਕੋਟ, ਭਾਈ ਦਲਜੀਤ ਪੱਧਰੀ, ਭਾਈ ਪਰਮਜੀਤ ਸਿੰਘ ਅਕਾਲੀ, ਭਾਈ ਗੁਰਵਿੰਦਰ ਸਿੰਘ ਝੰਡੇਰ ਅਤੇ ਭਾਈ ਲਖਬੀਰ ਸਿੰਘ ਸੋਢੀ ਹਾਜਰ ਸਨ।