Jandiala Guru Nagar Council Elections : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਾਰਡ ਨੰਬਰ 1 ਦੇ ਬੂਥ 'ਤੇ ਪਰਿਵਾਰ ਸਮੇਤ ਪਾਈ ਵੋਟ
ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈਟੀਓ ਨੇ ਸਵੇਰੇ ਜੰਡਿਆਲਾ ਗੁਰੂ ਵਿਖੇ ਚੱਲ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਆਮ ਵੋਟਰਾਂ ਦੀ ਤਰ੍ਹਾਂ ਪਰਿਵਾਰ ਸਮੇਤ ਲਾਈਨ ਵਿਚ ਖੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ।
Publish Date: Tue, 26 May 2026 06:58 PM (IST)
Updated Date: Tue, 26 May 2026 07:00 PM (IST)
ਗੁਰਪ੍ਰੀਤ ਚੰਦੀ, ਪੰਜਾਬੀ ਜਾਗਰਣ, ਜੰਡਿਆਲਾ ਗੁਰੂ : ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈਟੀਓ ਨੇ ਸਵੇਰੇ ਜੰਡਿਆਲਾ ਗੁਰੂ ਵਿਖੇ ਚੱਲ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਆਮ ਵੋਟਰਾਂ ਦੀ ਤਰ੍ਹਾਂ ਪਰਿਵਾਰ ਸਮੇਤ ਲਾਈਨ ਵਿਚ ਖੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਉਨ੍ਹਾਂ ਵਾਰਡ ਨੰਬਰ 1 ਦੇ ਪੋਲਿੰਗ ਬੂਥ ’ਤੇ ਆਪਣੀ ਵੋਟ ਪਾਈ ਅਤੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿਚ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਇਕ ਨਾਗਰਿਕ ਦਾ ਵੋਟ ਪਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੋਟ ਸਿਰਫ਼ ਇਕ ਅਧਿਕਾਰ ਹੀ ਨਹੀਂ, ਸਗੋਂ ਲੋਕਤੰਤਰ ਪ੍ਰਤੀ ਸਾਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਲੋਕਾਂ ਦਾ ਭਾਰੀ ਉਤਸ਼ਾਹ ਇਹ ਦਰਸਾਉਂਦਾ ਹੈ ਕਿ ਲੋਕ ਲੋਕਤੰਤਰਿਕ ਪ੍ਰਕਿਿਰਆ ਵਿੱਚ ਪੂਰਾ ਵਿਸ਼ਵਾਸ ਰੱਖਦੇ ਹਨ।
ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਲੋਕਤੰਤਰ ਦੀ ਖੂਬਸੂਰਤੀ ਹਨ ਅਤੇ ਹਰ ਇਕ ਵੋਟਰ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਮਤ ਅਧਿਕਾਰ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਚੋਣ ਡਿਊਟੀ ‘ਤੇ ਤਾਇਨਾਤ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਵੀ ਸਰਾਹਨਾ ਕੀਤੀ ਅਤੇ ਕਿਹਾ ਕਿ ਚੋਣ ਪ੍ਰਕਿਿਰਆ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਚੱਲਦੀ ਰਹੀ।