ਜੰਡਿਆਲਾ ਗੁਰੂ ਪੁਲਿਸ ਵੱਲੋਂ 1 ਕਿਲੋ 512 ਗ੍ਰਾਮ ਹੈਰੋਇਨ ਤੇ ਨਾਜਾਇਜ਼ ਅਸਲਾ ਬਰਾਮਦ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਜੰਡਿਆਲਾ ਗੁਰੂ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ 1 ਕਿਲੋ 512 ਗ੍ਰਾਮ ਹੈਰੋਇਨ ਤੇ ਇਕ 30 ਬੋਰ ਪਿਸਤੌਲ ਮੈਗਜ਼ੀਨ ਸਮੇਤ
Publish Date: Fri, 25 Sep 2026 06:29 PM (IST)
Updated Date: Fri, 25 Sep 2026 06:30 PM (IST)
ਵੱਖ-ਵੱਖ ਮਾਮਲਿਆਂ ’ਚ 5 ਮੁਲਜ਼ਮ ਗ੍ਰਿਫ਼ਤਾਰ, 30 ਬੋਰ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਜੰਡਿਆਲਾ ਗੁਰੂ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ 1 ਕਿਲੋ 512 ਗ੍ਰਾਮ ਹੈਰੋਇਨ ਤੇ ਇਕ 30 ਬੋਰ ਪਿਸਤੌਲ ਮੈਗਜ਼ੀਨ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕਰਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਬਲਜੀਤ ਸਿੰਘ ਨੇ ਦੱਸਿਆ ਕਿ ਏਐੱਸਆਈ ਤਰਸੇਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਦੇਵੀਦਾਸਪੁਰਾ ਮੋੜ ਨੇੜੇ ਇਕ ਸ਼ੱਕੀ ਵਿਅਕਤੀ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ, ਜਿਸ ਨੂੰ ਕਾਬੂ ਕਰਕੇ ਉਸ ਕੋਲੋਂ 1 ਕਿਲੋ 12 ਗ੍ਰਾਮ ਹੈਰੋਇਨ ਅਤੇ 1280 ਰੁਪਏ ਬਰਾਮਦ ਕੀਤੇ। ਇਕ ਹੋਰ ਮਾਮਲੇ ਵਿਚ ਏਐੱਸਆਈ ਜਤਿੰਦਰ ਪਾਲ ਸਿੰਘ ਇੰਚਾਰਜ ਚੌਕੀ ਬੰਡਾਲਾ ਵੱਲੋਂ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਐੱਸਆਈ ਗੁਰਪਾਲ ਸਿੰਘ ਚੌਕੀ ਇੰਚਾਰਜ ਟਾਊਨ ਜੰਡਿਆਲਾ ਗੁਰੂ ਵੱਲੋਂ ਗਸ਼ਤ ਦੌਰਾਨ ਪਿੰਡ ਧਾਰੜ ਨੇੜੇ ਨਹਿਰ ਦੇ ਪੁਲ ਕੋਲੋਂ ਮੋਟਰਸਾਈਕਲ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 30 ਬੋਰ ਦਾ ਪਿਸਤੌਲ, ਮੈਗਜ਼ੀਨ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਵੱਲੋਂ ਸਾਰੇ ਮੁਲਜ਼ਮਾਂ ਖਿਲਾਫ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।