ਕਿਡਸ ਹੈਬੀਟੇਟ ਸਕੂਲ ’ਚ ਮਨਾਈ ਜਨਮ ਅਸ਼ਟਮੀ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਬਲਿਸ ਇਨਕਲੇਵ ਦੀ ਅਵਤਾਰ ਐਵੀਨਿਊ ਸਥਿਤ ਕਿਡਸ ਹੈਬੀਟੇਟ ਸਕੂਲ ਵਿਚ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਅਮਨਦੀਪ ਕੌਰ ਦੀ ਅਗਵਾਈ ਵਿਚ ਸਮਾਰੋਹ ਕਰਵਾਇਆ ਗਿਆ।
Publish Date: Thu, 03 Sep 2026 04:15 PM (IST)
Updated Date: Thu, 03 Sep 2026 04:19 PM (IST)
ਬੱਚਿਆਂ ਨੇ ਆਪਣੀ ਕੋਰਿਓਗ੍ਰਾਫੀ ਨਾਲ ਮੋਹਿਆ ਸਭ ਦਾ ਮਨ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਬਲਿਸ ਇਨਕਲੇਵ ਦੀ ਅਵਤਾਰ ਐਵੀਨਿਊ ਸਥਿਤ ਕਿਡਸ ਹੈਬੀਟੇਟ ਸਕੂਲ ਵਿਚ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਅਮਨਦੀਪ ਕੌਰ ਦੀ ਅਗਵਾਈ ਵਿਚ ਸਮਾਰੋਹ ਕਰਵਾਇਆ ਗਿਆ। ਸਕੂਲ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਇਸ ਪੋ੍ਰਗਰਾਮ ਵਿਚ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਅਧਿਆਪਕਾਂ ਨੇ ਵੀ ਬੱਚਿਆਂ ਨਾਲ ਸ਼੍ਰੀ ਕ੍ਰਿਸ਼ਨ ਜਨਮ ਅਸਟਮੀ ਦਾ ਉਤਸਵ ਧੂੰਮਧਾਮ ਨਾਲ ਮਨਾਇਆ। ਇਸ ਪ੍ਰੋਗਰਾਮ ਵਿਚ ਬੱਚਿਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਲੀਲਾ ਨਾਲ ਸਬੰਧਤ ਬਹੁਤ ਹੀ ਵਿਸਥਾਰ ਨਾਲ ਦੱਸਿਆ ਗਿਆ। ਨੰਨੇ-ਮੁੰਨੇ ਬੱਚੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੀ ਝਾਕੀ ਵਿਚ ਰਾਸ ਲੀਲਾ ਰਚਾਉਂਦੇ ਨਜਰ ਆਏ। ਬੱਚਿਆਂ ਨੇ ਆਪਣੀ ਕੋਰਿਓਗ੍ਰਾਫੀ ਦੇ ਪ੍ਰਦਰਸ਼ਨ ਨਾਲ ਸਭ ਦਾ ਮਨ ਮੋਹਿਆ। ਪ੍ਰਿੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਹਮੇਸ਼ਾਂ ਸੱਚ ਬੋਲਣ ਤੇ ਮਾਤਾ-ਪਿਤਾ ਦਾ ਸਤਿਕਾਰ ਕਰਨ ਲਈ ਪੇ੍ਰਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਮਨਾਉਣ ਨਾਲ ਬੱਚਿਆਂ ਦਾ ਮਨ ਵੀ ਖੁਸ਼ ਹੁੰਦਾ ਹੈ ਤੇ ਉਹ ਆਪਣੀ ਸੰਸਕ੍ਰਿਤੀ ਤੇ ਸੱਭਿਆਚਾਰ ਨਾਲ ਜੁੜੇ ਰਹਿੰਦੇ ਹਨ। ਇਸ ਮੌਕੇ ਸ਼੍ਰੀ ਕ੍ਰਿਸ਼ਨ ਜੀ ਨੂੰ ਮੱਖਣ-ਮਿਸ਼ਰੀ ਦਾ ਭੋਗ ਲਵਾਇਆ ਗਿਆ ਤੇ ਸਾਰਿਆਂ ਨੂੰ ਪ੍ਰਸ਼ਾਦ ਵੰਡਿਆ ਗਿਆ। ਇਸ ਉਪਰੰਤ ਬੱਚਿਆਂ ਵਲੋਂ ਕੇਕ ਵੀ ਕੱਟਿਆ ਗਿਆ। ਸ਼੍ਰੀ ਕ੍ਰਿਸ਼ਨ ਜੀ ਨੂੰ ਝੂਲਾ ਵੀ ਝੁਲਾਇਆ ਗਿਆ।