ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਬੁੱਢਾ ਦਲ ਦੇ ਚੌਥੇ ਮੁਖੀ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
Publish Date: Tue, 19 May 2026 06:38 PM (IST)
Updated Date: Wed, 20 May 2026 04:07 AM (IST)

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਚੌਥੇ ਮੁਖੀ ਰਹੇ ਯੁਧਵੀਰ ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਅਟੱਲ ਰਾਏ ਸਾਹਿਬ ਵਿਖੇ ਪੂਰਨ ਸਰਧਾ ਸਤਿਕਾਰ ਸਹਿਤ ਅਤੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਗੁਰਦੁਆਰਾ ਅਟੱਲ ਰਾਏ ਸਾਹਿਬ ਵਿਖੇ ਬੰਦੀ ਛੋੜ ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਅਰਦਾਸ ਭਾਈ ਸੰਦੀਪ ਸਿੰਘ ਨੇ ਕੀਤੀ। ਉਪਰੰਤ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸਭਿੰਨਾ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਬੁੱਢਾ ਦਲ ਦੇ ਚੌਥੇ ਮੁੱਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਪਰਮਵੀਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਗੁਰੂ ਘਰ ਵਿੱਚ ਪਾਲਣ ਪੋਸ਼ਣ ਹੋਇਆ। ਹਰ ਤਰ੍ਹਾਂ ਦੀ ਸਿੱਖਿਆ ਉਸ ਨੇ ਮਾਤਾ ਸੁੰਦਰੀ ਜੀ ਤੋਂ ਗ੍ਰਹਿਣ ਕੀਤੀ ਅਤੇ ਸਿੱਖ ਕੌਮ ਦਾ ਮਹਾਨ ਯੋਧਾ ਬਣ ਕੇ ਉਸ ਸਮੇਂ ਅਗਵਾਈ ਕੀਤੀ। ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਉਨ੍ਹਾਂ ਦੇ ਜਨਮ ਦਿਨ ਤੇ ਸਮੂੰਹ ਸੰਗਤਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਵੀ ਕੀਤੀ ਹੈ। ਉਪਰੰਤ ਬਾਬਾ ਜੱਸਾ ਸਿੰਘ ਆਹਲੂਵਾਲੀਆ ਚੌਂਕ ਵਿਖੇ ਆਹਲੂਵਾਲੀਆ ਦੇ ਲੱਗੇ ਬੁੱਤ ਤੇ ਫੁੱਲਾਂ ਦੇ ਹਾਰ ਪਾ ਕੇ ਖਾਲਸਾਈ ਜੈਕਾਰੇ ਗੁੰਜਾਏ ਗਏ। ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਫਾਉਡੇਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਸਮੁੱਚੀ ਫੈਡਰੇਸ਼ਨ ਨੇ ਬਾਬਾ ਬਲਬੀਰ ਸਿੰਘ 96 ਕਰੋੜੀ ਨੂੰ ਸਨਮਾਨਤ ਕੀਤਾ। ਠੰਡੇ ਮਿੱਠੇ ਛਬੀਲ, ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸਾਬਕਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਰਾਜਾ ਸਿੰਘ, ਬਾਬਾ ਖੜਕ ਸਿੰਘ, ਬਾਬਾ ਪ੍ਰੇਮ ਸਿੰਘ ਅਰਦਾਸਈਆ ਸ੍ਰੀ ਦਰਬਾਰ ਸਾਹਿਬ, ਰਜਿੰਦਰ ਸਿੰਘ ਰੂਬੀ, ਗੁਰਾ ਸਿੰਘ ਮੈਨੇਜਰ, ਕੁਲਦੀਪ ਸਿੰਘ ਪੰਡੋਰੀ, ਬਾਬਾ ਧਰਮਜੋਤ ਸਿੰਘ ਹੰਸਾਲੀਵਾਲੇ, ਬਾਬਾ ਸੁਖਜੀਤ ਸਿੰਘ ਕਨ੍ਹਈਆ, ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ, ਗੁਰਪ੍ਰਤਾਪ ਸਿੰਘ ਟਿੱਕਾ ਸ਼ਹਿਰੀ ਪ੍ਰਧਾਨ, ਰਵਿੰਦਰ ਸਿੰਘ, ਜਗਜੀਤ ਸਿੰਘ, ਸੁਰਿੰਦਰਪਾਲ ਸਿੰਘ, ਰਾਣਾ ਰਣਬੀਰ ਸਿੰਘ ਹਜ਼ੂਰ ਸਾਹਿਬ (ਪੰਜਾਬ ਹੋਟਲ ਵਾਲੇ), ਸੁਖਬੀਰ ਸਿੰਘ, ਭੁਪਿੰਦਰ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਦਲੇਰ ਸਿੰਘ, ਬਾਬਾ ਸਰਬਜੀਤ ਸਿੰਘ, ਬਾਬਾ ਲਖਬੀਰ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਾਬਾ ਸਰਵਨ ਸਿੰਘ ਮਝੈਲ, ਬਾਬਾ ਗੁਰਮੁਖ ਸਿੰਘ, ਬਾਬਾ ਭਗਤ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ।