ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ 'ਤੇ ਭੜਕੇ ਜਥੇਦਾਰ: ਪੰਜਾਬ ਸਰਕਾਰ ਦੀ ਕਾਰਵਾਈ ਨੂੰ ਦੱਸਿਆ ਗ਼ਲਤ, ਮੁੜ ਬਹਾਲੀ ਦੀ ਕੀਤੀ ਮੰਗ
ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾਇ ਸਿੱਖੀ ਦੇ ਪ੍ਰਚਾਰ ਪ੍ਰਸਾਰ ’ਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਬਾਬਾ ਘਾਲਾ ਸਿੰਘ ਨੂੰ ਪਿਛਲੇ ਲੰਮੇ ਸਮੇਂ ਤੋਂ ਜੋ ਸੁਰੱਖਿਆ ਮਿਲੀ ਹੋਈ ਹੈ, ਜਿਸ ਨੂੰ ਹਾਲ ਹੀ ’ਚ ਵਾਪਸ ਲੈ ਲਿਆ ਗਿਆ ਹੈ।
Publish Date: Tue, 24 Feb 2026 10:42 AM (IST)
Updated Date: Tue, 24 Feb 2026 11:15 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਨਾਨਕਸਰ ਸੰਪਰਦਾਇ ਦੇ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ ਲਈ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਸੂਬੇ ਦੀ ਮੌਜੂਦਾ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਦੇ ਚੱਲਦਿਆ ਸਰਕਾਰ ਦੀ ਇਹ ਕਾਰਵਾਈ ਗ਼ਲਤ ਹੈ। ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾਇ ਸਿੱਖੀ ਦੇ ਪ੍ਰਚਾਰ ਪ੍ਰਸਾਰ ’ਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਬਾਬਾ ਘਾਲਾ ਸਿੰਘ ਨੂੰ ਪਿਛਲੇ ਲੰਮੇ ਸਮੇਂ ਤੋਂ ਜੋ ਸੁਰੱਖਿਆ ਮਿਲੀ ਹੋਈ ਹੈ, ਜਿਸ ਨੂੰ ਹਾਲ ਹੀ ’ਚ ਵਾਪਸ ਲੈ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਕਿ ਜੋ ਕਤਲੋਗਾਰਤ ਅੱਜ ਪੰਜਾਬ ’ਚ ਵਾਪਰ ਰਹੀ ਹੈ ਇਹ ਪੰਜਾਬ ਦਾ ਸੁਭਾਅ ਨਹੀਂ ਬਲਕਿ ਇੱਥੋਂ ਸਰਬੱਤ ਦੇ ਭਲੇ ਦਾ ਸਨੇਹਾ ਸਮੁੱਚੇ ਵਿਸ਼ਵ ਨੂੰ ਜਾਂਦਾ ਹੈ। ਇਹ ਕਾਰਵਾਈ ਸੰਜੀਦਾ ਨਹੀਂ ਅਤੇ ਅਜਿਹੇ ਵਿਚ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਸਿੱਧੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਸੁਰੱਖਿਆ ਮੁੜ ਬਹਾਲ ਕਰੇ।