- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਦੋਂ ਮਾਰਚ ਚੀਫ਼ ਖਾਲਸਾ ਦੀਵਾਨ ਦੇ ਮੁੱਖ ਦਰਵਾਜ਼ੇ ਅੱਗੇ ਪਹੁੰਚਿਆ ਤਾਂ ਦੀਵਾਨ ਦੇ ਪ੍ਰਧਾਨ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਸਵਾਗਤ ਲਈ ਮੌਜੂਦ ਸਨ। ਇਸ ਦੌਰਾਨ ਜਥੇਦਾਰ ਗੜਗੱਜ ਨੇ ਮਾਈਕ ਰਾਹੀਂ ਕਿਹਾ, “ਨਿੱਜਰ ਸਾਹਿਬ, 29 ਤਰੀਕ ਨੇੜੇ ਆ ਗਈ ਹੈ, ਅਜੇ ਤੱਕ ਕੁਝ ਵੀ ਨਹੀਂ ਕੀਤਾ। ਉਨ੍ਹਾਂ ਤੱਕ ਸੁਨੇਹਾ ਪਹੁੰਚਾ ਦਿਓ।” ਜਥੇਦਾਰ ਦੇ ਇਸ ਬਿਆਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਬੇਅਦਬੀ ਕਾਨੂੰਨ ਵਿੱਚ ਸੋਧ ਸਬੰਧੀ ਦਿੱਤੀ ਸਮਾਂ-ਸੀਮਾ ਦੀ ਯਾਦ ਦਿਵਾਈ।
ਜਦੋਂ ਮਾਰਚ ਚੀਫ਼ ਖਾਲਸਾ ਦੀਵਾਨ ਦੇ ਮੁੱਖ ਦਰਵਾਜ਼ੇ ਅੱਗੇ ਪਹੁੰਚਿਆ ਤਾਂ ਦੀਵਾਨ ਦੇ ਪ੍ਰਧਾਨ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਸਵਾਗਤ ਲਈ ਮੌਜੂਦ ਸਨ। ਇਸ ਦੌਰਾਨ ਜਥੇਦਾਰ ਗੜਗੱਜ ਨੇ ਮਾਈਕ ਰਾਹੀਂ ਕਿਹਾ, “ਨਿੱਜਰ ਸਾਹਿਬ, 29 ਤਰੀਕ ਨੇੜੇ ਆ ਗਈ ਹੈ, ਅਜੇ ਤੱਕ ਕੁਝ ਵੀ ਨਹੀਂ ਕੀਤਾ। ਉਨ੍ਹਾਂ ਤੱਕ ਸੁਨੇਹਾ ਪਹੁੰਚਾ ਦਿਓ।” ਜਥੇਦਾਰ ਦੇ ਇਸ ਬਿਆਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਜ਼ਿਕਰਯੋਗ ਹੈ ਕਿ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੇਅਦਬੀ ਕਾਨੂੰਨ ਵਿੱਚ ਸੋਧ ਦੇ ਮਾਮਲੇ ’ਤੇ ਵਿਧਾਨ ਸਭਾ ਦੇ ਸਪੀਕਰ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਤਲਬ ਕਰਕੇ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਜੋ 29 ਜੁਲਾਈ ਨੂੰ ਪੂਰਾ ਹੋ ਰਿਹਾ ਹੈ। ਉਸ ਸਮੇਂ ਡਾ. ਇੰਦਰਬੀਰ ਸਿੰਘ ਨਿੱਜਰ ਇਸ ਮਾਮਲੇ ਲਈ ਬਣਾਈ ਕਮੇਟੀ ਦੇ ਚੇਅਰਮੈਨ ਵਜੋਂ ਪੇਸ਼ ਹੋਏ ਸਨ। ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਜਥੇਦਾਰ ਦਾ ਸੁਨੇਹਾ ਜਲਦ ਹੀ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਜਥੇਦਾਰ ਵੱਲੋਂ ਸੁਝਾਈਆਂ ਸੋਧਾਂ ’ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੋਵੇਗੀ।