ਜਥੇਦਾਰ ਗੜਗੱਜ ਦਾ ਵੱਡਾ ਆਦੇਸ਼: 328 ਪਾਵਨ ਸਰੂਪਾਂ ਦੀ ਜਾਂਚ 'ਚ ਰੋੜਾ ਨਾ ਬਣੇ SGPC, ਸਰਕਾਰ ਨੂੰ ਦੇਵੇ ਪੂਰਨ ਸਹਿਯੋਗ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨ ਕੀਤੀ ਗਈ ਈਸ਼ਰ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ 16 ਦੋਸ਼ੀਆਂ ਦੇ ਨਾਮ ਸਪੱਸ਼ਟ ਕੀਤੇ ਗਏ ਹਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਦੋਸ਼ੀ ਮੰਨਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਰੋਸ਼ਨੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ 16 ਦੋਸ਼ੀਆਂ ਵਿਰੁੱਧ ਵਿਭਾਗੀ ਕਾਰਵਾਈ ਕਰ ਚੁੱਕੀ ਹੈ।
Publish Date: Mon, 12 Jan 2026 12:00 PM (IST)
Updated Date: Mon, 12 Jan 2026 12:17 PM (IST)

ਅੰਮ੍ਰਿਤਪਾਲ ਸਿੰਘ ,ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ ਅਤੇ ਦੁਨੀਆ ਵਿੱਚ ਵੱਸਦਾ ਹਰ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਗੁਰੂ ਸਾਹਿਬ ਜੀ ਪ੍ਰਤੀ ਬਹੁਤ ਹੀ ਸ਼ਰਧਾ ਭਾਵਨਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਜੋ ਪਿਛਲੇ ਸਮੇਂ ਤੋਂ 328 ਪਾਵਨ ਸਰੂਪਾਂ ਸਬੰਧੀ ਮਾਮਲਾ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੇਵਲ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਬਣਦਾ ਸਹਿਯੋਗ ਕਰਨ । ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਈਸ਼ਰ ਸਿੰਘ ਅਧਾਰਤ ਪੜਤਾਲ ਕਮਿਸ਼ਨ ਬਣਾਇਆ ਗਿਆ ਸੀ। ਕਮਿਸ਼ਨ ਦੀ ਰਿਪੋਰਟ ਵਿੱਚ ਸਪੱਸ਼ਟ ਹੈ ਕਿ ਇਹ ਪਾਵਨ ਸਰੂਪ ਸਬੰਧਤ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸੰਗਤਾਂ ਨੂੰ ਦਿੱਤੇ ਗਏ ਅਤੇ ਇਨ੍ਹਾਂ ਦੀ ਬਣਦੀ ਭੇਟਾ ਟ੍ਰਸਟ ਫੰਡਾਂ ਵਿੱਚ ਜਮ੍ਹਾਂ ਨਹੀਂ ਕਰਵਾਈ ਅਤੇ ਨਾ ਹੀ ਬਿੱਲ ਕੱਟੇ ਗਏ। ਇਹ ਮਾਮਲਾ ਕੁਝ ਭ੍ਰਿਸ਼ਟ ਮੁਲਾਜ਼ਮਾਂ ਵੱਲੋਂ ਪੈਸਿਆਂ ਦੇ ਘਪਲੇ ਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨ ਕੀਤੀ ਗਈ ਈਸ਼ਰ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ 16 ਦੋਸ਼ੀਆਂ ਦੇ ਨਾਮ ਸਪੱਸ਼ਟ ਕੀਤੇ ਗਏ ਹਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਦੋਸ਼ੀ ਮੰਨਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਰੋਸ਼ਨੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ 16 ਦੋਸ਼ੀਆਂ ਵਿਰੁੱਧ ਵਿਭਾਗੀ ਕਾਰਵਾਈ ਕਰ ਚੁੱਕੀ ਹੈ।