ਜਥੇਦਾਰ ਗੜਗੱਜ ਨੇ CM ਭਗਵੰਤ ਮਾਨ ਨੂੰ ਕੀਤਾ ਤਲਬ, 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦੇ ਆਦੇਸ਼
ਗੋਲਕ ਨਾਲ ਜੁੜੇ ਇਕ ਮਾਮਲੇ 'ਚ ਦਿੱਤੇ ਗਏ ਬਿਆਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਹੈ। ਜਥੇਦਾਰ ਨੇ ਮੁੱਖ ਮੰਤਰੀ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।
Publish Date: Mon, 05 Jan 2026 02:10 PM (IST)
Updated Date: Mon, 05 Jan 2026 03:32 PM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋਣਗੇ। ਗੋਲਕ ਨਾਲ ਜੁੜੇ ਇਕ ਮਾਮਲੇ 'ਚ ਦਿੱਤੇ ਗਏ ਬਿਆਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਹੈ। ਜਥੇਦਾਰ ਨੇ ਮੁੱਖ ਮੰਤਰੀ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਹਾਲ ਹੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਸੀ ਕਿ ਇਹ ਸੰਸਥਾਵਾਂ ਆਪਣੇ ਗਲਤ ਕੰਮਾਂ ਨੂੰ ਛੁਪਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਬਿਆਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਲੈ ਕੇ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਇੰਨੀਆਂ ਗੰਭੀਰ ਬੇਨਿਯਮੀਆਂ ਦੇ ਬਾਵਜੂਦ ਲੰਬੇ ਸਮੇਂ ਤਕ ਕੋਈ ਠੋਸ ਕਾਰਵਾਈ ਨਹੀਂ ਹੋਈ, ਜਿਸ ਕਾਰਨ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਸੂਬਾ ਸਰਕਾਰ ਨੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਇਸ ਮਾਮਲੇ 'ਚ ਐੱਫਆਈਆਰ (FIR) ਦਰਜ ਕੀਤੀ ਹੈ ਅਤੇ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਬਿਆਨਾਂ ਨੂੰ ਲੈ ਕੇ ਹੀ ਹੁਣ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਨੂੰ ਤਲਬ ਕੀਤਾ ਗਿਆ ਹੈ।