style="text-align: justify;"> ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਸਰਹੱਦ 'ਤੇ ਬਣਾਏ ਗਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘੇ ਦੇ ਉਦਘਾਟਨ ਦੀ ਪਹਿਲੀ ਅਰਦਾਸ ਅਤੇ ਜਥੇ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰਰੀਤ ਸਿੰਘ ਕਰਨਗੇ।

ਗਿਆਨੀ ਹਰਪ੍ਰਰੀਤ ਸਿੰਘ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਵਿਖੇ ਸਰਹੱਦ 'ਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਸ਼ੁਕਰਾਨੇ ਦੀ ਅਰਦਾਸ ਕਰਨਗੇ ਅਤੇ ਜਥੇ ਦੇ ਨਾਲ ਸੰਗਤ ਦੇ ਰੂਪ ਵਿਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਸੰਗਤ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹ ਰਹੇ ਲਾਂਘੇ ਰਾਹੀਂ ਦਰਸ਼ਨ ਕਰਨ ਦਾ ਸੁਭਾਗ ਪ੍ਰਰਾਪਤ ਹੋ ਰਿਹਾ ਹੈ। ਉਨ੍ਹਾਂ ਸੰਗਤ ਨੂੰ ਵਧਾਈ ਵੀ ਦਿੱਤੀ।