ਪੰਜਾਬੀ ਜਾਗਰਣ ਬਿਊਰੋ, ਅੰਮ੍ਰਿਤਸਰ: ਰਾਮ ਭੂਮੀ ਤੀਰਥ ਖੇਤਰ ਵੱਲੋਂ ਅਯੁੱਧਿਆ ਵਿਖੇ ਅੱਜ ਰਾਮ ਮੰਦਿਰ ਦੇ ਨਿਰਮਾਣ ਦੀ ਆਰੰਭਤਾ ਮੌਕੇ ਸ਼ਾਮਲ ਹੋਣ ਲਈ ਸਿੱਖਾਂ ਪੰਥ ਦੀ ਨੁਮਾਇੰਦਗੀ ਕਰਨ ਵਾਲੇ ਧਾਰਮਿਕ ਸਖਸ਼ੀਅਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਹੀਂ ਜਾ ਰਹੇ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਹ ਸੱਦਾ ਪੱਤਰ ਰਾਸ਼ਟਰੀ ਸਿੱਖ ਸੰਗਤ ਦਾ ਇੱਕ ਵਫ਼ਦ ਜਿਸ ਵਿਚ ਰਾਸ਼ਟਰੀ ਜਨਰਲ ਸਕੱਤਰ ਸਰਦਾਰ ਰਘਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ, ਬਿਕਰਮਜੀਤ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ ਸੁਰਜੀਤ ਸਿੰਘ ਅਤੇ ਕੁਝ ਹੋਰ ਆਗੂਆਂ ਵਲੋੰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਦੀ ਗੈਰ ਹਾਜ਼ਰੀ ਵਿੱਚ ਨਿੱਜੀ ਸਹਾਇਕ ਰਣਜੀਤ ਸਿੰਘ ਨੂੰ ਦਿੱਤਾ ਗਿਆ ਸੀ।

ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਯੁੱਧਿਆ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਨਹੀਂ ਪਹੁੰਚ ਰਹੇ।

Posted By: Jagjit Singh