- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਥਕ ਇਕੱਤਰਤਾ 'ਚ ਹਾਜ਼ਰ ਸਖ਼ਸ਼ੀਅਤਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਵਿਚਾਰਨ ਉਪਰੰਤ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੰਗਤ ਨੂੰ ਥੋੜ੍ਹੀ ਦੇਰ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਫੈਸਲਾ ਸੁਣਾਉਣਗੇ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੁਲਾਈ ਗਈ ਪੰਥਕ ਇਕੱਤਰਤਾ 'ਚ ਹਾਜ਼ਰ ਸਖ਼ਸ਼ੀਅਤਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਵਿਚਾਰਨ ਉਪਰੰਤ ਪੰਜ ਸਿੰਘ ਸਾਹਿਬਾਨ ਨੇ ਇਕੱਤਰਤਾ ਕੀਤੀ। ਇਕੱਤਰਤਾ 'ਚ ਜਥੇਦਾਰ ਗੜਗੱਜ ਦੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਪਰਵਿੰਦਰ ਪਾਲ ਸਿੰਘ ਤੇ ਗ੍ਰੰਥੀ ਗਿਆਨੀ ਕੇਵਲ ਸਿੰਘ ਸ਼ਾਮਲ ਸਨ। ਇਸ ਇਕੱਤਰਤਾ ਦਾ ਫੈਸਲਾ ਕੁਝ ਸਮੇਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਇਆ ਜਾਵੇਗਾ।