ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੀਆਂ ਸ਼ਖ਼ਸੀਅਤਾਂ ’ਤੇ ਜਥੇਦਾਰ ਵੱਲੋਂ ਜਲਦ ਹੋ ਸਕਦੀ ਕਾਰਵਾਈ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਪੁੜੈਣ ਅਤੇ ਬਾਬਾ ਲੱਖਾ ਸਿੰਘ ਨਾਨਕਸਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ
Publish Date: Mon, 05 Oct 2026 06:03 PM (IST)
Updated Date: Mon, 05 Oct 2026 06:05 PM (IST)
ਬਾਬਾ ਲੱਖਾ ਸਿੰਘ, ਮਿੱਠੂ ਸਿੰਘ ਕਾਹਨੇਕੇ ਤੇ ਜਸਵੰਤ ਸਿੰਘ ਪੁੜੈਣ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਸਮੇਤ ਕਈਆਂ ‘ਤੇ ਕਾਰਵਾਈ ਦੀਆਂ ਤਿਆਰੀਆਂ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਪੁੜੈਣ ਅਤੇ ਬਾਬਾ ਲੱਖਾ ਸਿੰਘ ਨਾਨਕਸਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨਾ ਮੰਨਣ ਕਾਰਨ 30 ਸਤੰਬਰ ਨੂੰ ਪੱਤਰ ਜਾਰੀ ਕਰਕੇ 10 ਦਿਨਾਂ ਅੰਦਰ ਸਪਸ਼ਟੀਕਰਨ ਮੰਗਿਆ ਸੀ। ਬੀਤੇ ਦਿਨੀਂ ਬਾਬਾ ਲੱਖਾ ਸਿੰਘ ਨਾਨਕਸਰ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲ ਕੇ ਆਪਣਾ ਸਪਸ਼ਟੀਕਰਨ ਦੇ ਦਿੱਤਾ ਸੀ। ਉਥੇ ਹੀ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਅਤੇ ਮੈਂਬਰ ਜਸਵੰਤ ਸਿੰਘ ਪੁੜੈਣ ਨੇ ਆਪਣਾ ਸਪਸ਼ਟੀਕਰਨ ਨਹੀਂ ਦਿੱਤਾ। ਇਹ ਕਾਰਵਾਈ ਸ੍ਰੀ ਅਕਾਲ ਤਖਤ ਸਾਹਿਬ ਤੋਂ 15 ਜੂਨ 2026 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਕਰਾਰ ਦਿੰਦਿਆਂ ਸਿੱਖ ਪੰਥ ਨੂੰ ਆਪਸੀ ਤਾਲਮੇਲ ਨਾ ਰੱਖਣ ਦਾ ਆਦੇਸ਼ ਜਾਰੀ ਕੀਤਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆਂ ਕਰਦਿਆ ਦੋਵੇਂ ਮੈਂਬਰਾਂ ਤੋਂ ਇਲਾਵਾ ਹੋਰ ਵੀ ਜਿਹੜੀਆਂ ਸਿੱਖ ਸਖਸ਼ੀਅਤਾਂ ਭਗਵੰਤ ਮਾਨ ਨੂੰ ਮਿਲੀਆਂ ਹਨ, ਉਹਨਾਂ ‘ਤੇ ਜਥੇਦਾਰ ਵੱਲੋਂ ਕਾਰਵਾਈ ਨਾ ਕਰਦਿਆਂ ਪੱਖਪਾਤ ਕਰਨ ਦੀਆਂ ਚਰਚਾਵਾਂ ਵੀ ਪੰਥਕ ਗਲਿਆਰਿਆਂ ਵਿਚ ਚੱਲ ਰਹੀਆਂ ਹਨ। ਮਿੱਠੂ ਸਿੰਘ ਕਾਹਨੇਕੇ ਤੇ ਜਸਵੰਤ ਸਿੰਘ ਪੁੜੈਣ ਨਾਲ 23 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਜਾਂਚ ਤੇਜ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ, ਦਵਿੰਦਰ ਸਿੰਘ ਸੋਢੀ ਅਤੇ ਭੁਪਿੰਦਰ ਸਿੰਘ ਸ਼ੇਖੂਪੁਰ ਵੀ ਮੰਗ ਪੱਤਰ ਸੌਂਪਣ ਸਮੇਂ ਮੌਜੂਦ ਸਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨਾਲ ਸਬੰਧਿਤ ਮਾਮਲਿਆਂ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਵੱਲੋਂ ਗਠਿਤ ਕਮੇਟੀ ਨਾਲ ਤਾਲਮੇਲ ਕਰਨ ਲਿਈ ਸਰਕਾਰ ਵੱਲੋਂ ਜੋ 7 ਮੈਂਬਰੀ ਕਮੇਟੀ ਬਣਾਈ ਸੀ ਉਸ ਕਮੇਟੀ ਨੇ ਵੀ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ 30 ਸਤੰਬਰ ਨੂੰ ਮੀਟਿੰਗ ਕੀਤੀ ਸੀ। ਜਿਸ ਵਿਚ ਕਮੇਟੀ ਮੈਂਬਰ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਵੱਲੋਂ ਨੁਮਾਇੰਦੇ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਜਤਿੰਦਰ ਸਿੰਘ ਔਲਖ, ਪ੍ਰੀਤ ਇੰਦਰ ਪੌਲ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ ਸੀ। ਜਿਸ ਵਿਚ ਗਿਆਨੀ ਰਘਬੀਰ ਸਿੰਘ ਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਦੀ ਸ਼ਮੂਲੀਅਤ ‘ਤੇ ਵੀ ਇਤਰਾਜ ਕੀਤਾ ਜਾ ਰਿਹਾ ਹੈ। ਕਿਉਂਕਿ 7 ਮੈਂਬਰੀ ਕਮੇਟੀ ਨਾਲ ਸਿਧੇ ਤੌਰ ‘ਤੇ ਮੁੱਖ ਮੰਤਰੀ ਦਾ ਕੋਈ ਵੀ ਰਾਬਤਾ ਨਹੀਂ ਮੰਨਿਆ ਜਾ ਰਿਹਾ। ਇਸ ਤੋਂ ਇਲਾਵਾ ਇਕ ਹੋਰ ਪੱਖ ਵੀ ਚਰਚਾ ਦਾ ਵਿਸ਼ਾ ਬਣਿਆ ਹੈ ਕਿ ਸਰਕਾਰ ਨੂਮ ਦਿੱਤਾ 2 ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਅਤੇ ਸਰਕਾਰ ਦੀ ਕਮੇਟੀ ਵੱਲੋਂ ਹੁਣ ਤੱਕ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ 5 ਮੈਂਬਰੀ ਕਮੇਟੀ ਨਾਲ ਸੰਪਰਕ ਨਹੀਂ ਕੀਤਾ ਗਿਆ ਅਤੇ ਨਾ ਹੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੋਰ ਸਮਾਂ ਵਧਾਉਂਣ ਲਈ ਬੇਨਤੀ ਪੱਤਰ ਦਿੱਤਾ ਗਿਆ ਹੈ।