ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ UK ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਬਣਨ 'ਤੇ ਅਰਸ਼ਦੀਪ ਸਿੰਘ ਨੂੰ ਵਧਾਈ
ਉਨ੍ਹਾਂ ਕਿਹਾ ਕਿ ਇਹ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਵਿਦੇਸ਼ ’ਚ ਰਹਿੰਦਿਆਂ ਵੀ ਸਿੱਖੀ ਰਵਾਇਤਾਂ ਅਤੇ ਪੰਜਾਬੀ ਮਾਂ ਬੋਲੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤ ’ਤੇ ਚੱਲਦਿਆਂ ਅੱਜ ਦੁਨੀਆ ’ਚ ਉੱਚੇ ਮੁਕਾਮ ਹਾਸਲ ਕੀਤੇ ਹਨ ਅਤੇ ਅਰਸ਼ਦੀਪ ਸਿੰਘ ਦੀ ਪ੍ਰਾਪਤੀ ਨਾਲ ਸਮੁੱਚੀ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।
Publish Date: Tue, 18 Aug 2026 12:53 PM (IST)
Updated Date: Tue, 18 Aug 2026 12:57 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਦੀ ਹਵਾਈ ਫ਼ੌਜ ’ਚ ਲੰਮੇ ਸਮੇਂ ਬਾਅਦ ਸਿੱਖ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਲਈ ਪੰਜਾਬੀ ਮੂਲ ਦੇ ਸਾਊਥਾਲ, ਯੂਕੇ ਵਿੱਚ ਰਹਿਣ ਵਾਲੇ ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਮਾਪਿਆਂ ਜਗਦੀਪ ਸਿੰਘ ਅਤੇ ਬੀਬੀ ਗਗਨਦੀਪ ਕੌਰ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਹੋਇਆ ਹੈ ਕਿ ਇੱਕ ਸਿੱਖ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਉੱਚ ਅਹੁਦਾ ਹਾਸਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਵਿਦੇਸ਼ ’ਚ ਰਹਿੰਦਿਆਂ ਵੀ ਸਿੱਖੀ ਰਵਾਇਤਾਂ ਅਤੇ ਪੰਜਾਬੀ ਮਾਂ ਬੋਲੀ ਨਾਲ ਜੁੜਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤ ’ਤੇ ਚੱਲਦਿਆਂ ਅੱਜ ਦੁਨੀਆ ’ਚ ਉੱਚੇ ਮੁਕਾਮ ਹਾਸਲ ਕੀਤੇ ਹਨ ਅਤੇ ਅਰਸ਼ਦੀਪ ਸਿੰਘ ਦੀ ਪ੍ਰਾਪਤੀ ਨਾਲ ਸਮੁੱਚੀ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਲੋੜ ਹੈ ਕਿ ਸਿੱਖ ਨੌਜਵਾਨ ਅਰਸ਼ਦੀਪ ਸਿੰਘ ਤੋਂ ਸੇਧ ਲੈ ਕੇ ਚੰਗੀ ਵਿਦਿਆ ਅਤੇ ਮਿਹਨਤ ਰਾਹੀਂ ਉੱਚੇ ਮੁਕਾਮਾਂ ’ਤੇ ਪਹੁੰਚਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਵਿੱਚ ਸਿੱਖਿਆ ਦਿੱਤੀ ਹੈ ਕਿ ਸਾਨੂੰ ਆਪਣੇ ਜੀਵਨ ਵਿੱਚ ਹਮੇਸ਼ਾ ਹੀ ਅਗਾਂਹ ਵਧਣ ਲਈ ਤਾਂਘ ਤੇ ਉੱਦਮ ਕਰਨੇ ਚਾਹੀਦੇ ਹਨ ਅਤੇ ਪਿਛਾਂਹ ਨੂੰ ਨਹੀਂ ਮੁੜਣਾ ਚਾਹੀਦਾ।