ਫ਼ਤਿਹਗੜ੍ਹ ਸਾਹਿਬ ਬੱਸ ਹਾਦਸੇ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰਗਟਾਇਆ ਡੂੰਘਾ ਦੁੱਖ, SGPC ਨੂੰ ਪੀੜਤ ਪਰਿਵਾਰਾਂ ਦੀ ਮਦਦ ਦੇ ਦਿੱਤੇ ਨਿਰਦੇਸ਼
ਉਨ੍ਹਾਂ ਚਲਾਣਾ ਕਰ ਗਏ ਸ਼ਰਧਾਲੂਆਂ ਲਈ ਅਰਦਾਸ ਕੀਤੀ ਕਿ ਅਕਾਲ ਪੁਰਖ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਜ਼ਖਮੀ ਹੋਏ ਸ਼ਰਧਾਲੂਆਂ ਦੀ ਸਿਹਤਯਾਬੀ ਲਈ ਵੀ ਅਰਦਾਸ ਕੀਤੀ।
Publish Date: Wed, 15 Apr 2026 11:50 AM (IST)
Updated Date: Wed, 15 Apr 2026 12:04 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਇਲਾਕੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਨਤਮਸਤਕ ਹੋ ਕੇ ਵਾਪਸ ਪਰਤ ਰਹੀ ਸੰਗਤ ਦੀ ਬੱਸ ਪਲਟਣ ਕਾਰਨ ਅਕਾਲ ਚਲਾਣਾ ਕਰ ਗਏ ਅਤੇ ਜ਼ਖਮੀ ਹੋਏ ਸ਼ਰਧਾਲੂਆਂ ਲਈ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਚਲਾਣਾ ਕਰ ਗਏ ਸ਼ਰਧਾਲੂਆਂ ਲਈ ਅਰਦਾਸ ਕੀਤੀ ਕਿ ਅਕਾਲ ਪੁਰਖ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਜ਼ਖਮੀ ਹੋਏ ਸ਼ਰਧਾਲੂਆਂ ਦੀ ਸਿਹਤਯਾਬੀ ਲਈ ਵੀ ਅਰਦਾਸ ਕੀਤੀ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਾਦਸੇ ਵਿੱਚ ਪੀੜਤ ਪਰਿਵਾਰਾਂ ਤੱਕ ਪਹੁੰਚ ਕਰਕੇ ਸੰਭਵ ਮਦਦ ਪਹੁੰਚਾਉਣ ਲਈ ਆਖਿਆ।