- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਹੋਏ ਗੈਰਕਾਨੂੰਨੀ ਕਬਜ਼ੇ ਗੰਭੀਰ ਚਿੰਤਾ ਦਾ ਵਿਸ਼ਾ ਹਨ ਅਤੇ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।

ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ। ਲੁਧਿਆਣਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ’ਤੇ ਇੱਟਾਂ-ਪੱਥਰਾਂ ਨਾਲ ਕੀਤੇ ਗਏ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨਿੰਦਾ ਕੀਤੀ ਹੈ।
ਉਨ੍ਹਾਂ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਹੋਏ ਗੈਰਕਾਨੂੰਨੀ ਕਬਜ਼ੇ ਗੰਭੀਰ ਚਿੰਤਾ ਦਾ ਵਿਸ਼ਾ ਹਨ ਅਤੇ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।
ਜਥੇਦਾਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ, ਸਥਾਨਕ SGPC ਮੈਂਬਰਾਂ ਅਤੇ ਸਿੱਖ ਆਗੂਆਂ ਨੇ ਕਾਨੂੰਨੀ ਕਾਰਵਾਈ ਕਰਵਾਉਂਦਿਆਂ ਕਥਿਤ ਦੋਸ਼ੀਆਂ ਨੂੰ ਜੇਲ੍ਹ ਭੇਜਿਆ ਹੈ ਅਤੇ ਕਬਜ਼ੇ ਵੀ ਹਟਾਏ ਗਏ ਹਨ। ਉਨ੍ਹਾਂ ਕਿਹਾ ਕਿ ਘਟਨਾ ਦੇ ਪਿੱਛੇ ਦੀ ਮਾਨਸਿਕਤਾ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਚਿੰਤਾਜਨਕ ਹੈ। ਕਬਜ਼ਿਆਂ ਖ਼ਿਲਾਫ਼ ਕਾਰਵਾਈ ਲਈ SGPC ਨੂੰ ਸਰਕਾਰ ਨਾਲ ਪੱਤਰ-ਵਿਹਾਰ ਕਰਨ ਦੇ ਹੁਕਮ ਦਿੱਤੇ ਗਏ ਹਨ।
ਲੋੜਵੰਦਾਂ ਲਈ ਗੁਰੂ ਦਾ ਲੰਗਰ ਜਾਰੀ ਰਹੇਗਾ
ਜਥੇਦਾਰ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿੱਚ ਲੋੜਵੰਦਾਂ ਲਈ ਗੁਰੂ ਦਾ ਲੰਗਰ ਨਿਰੰਤਰ ਚੱਲਦਾ ਰਹੇਗਾ ਅਤੇ ਇਸ ਸੇਵਾ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਘਟਨਾ ਨਾਲ ਜੋੜ ਕੇ AI ਰਾਹੀਂ ਬਣਾਈਆਂ ਗਈਆਂ ਮਨਘੜਤ ਤਸਵੀਰਾਂ ਪ੍ਰਸਾਰਿਤ ਕਰਨ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਗਲਤ ਜਾਣਕਾਰੀ ਮਾਹੌਲ ਨੂੰ ਖ਼ਰਾਬ ਕਰ ਸਕਦੀ ਹੈ। ਤਕਨਾਲੋਜੀ ਦੀ ਵਰਤੋਂ ਜ਼ਿੰਮੇਵਾਰੀ ਅਤੇ ਸਕਾਰਾਤਮਕ ਉਦੇਸ਼ਾਂ ਲਈ ਕੀਤੀ ਜਾਣੀ ਚਾਹੀਦੀ ਹ