- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Sri Akal Takht Sahib ਦੀ ਸਰਵਉੱਚਤਾ ਲਈ ਆਪਣਾ ਸਿਰ ਕਟਵਾਉਣ ਲਈ ਤਿਆਰ ਹਾਂ ਪਰ ਇਸ ਤਖ਼ਤ ਦੀ ਮਾਨ ਮਰਿਆਦਾ ਨੂੰ ਢਾਹ ਨਹੀਂ ਲੱਗਣ ਦੇਵਾਂਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹ ਲਾਉਣ ਦੀ ਕਿਸੇ ਵੀ ਸਰਕਾਰੀ ਕੋਸ਼ਿਸ਼ ਜਾਂ ਧਮਕੀ ਨੂੰ ਬਰਦਾਸ਼ਤ ਨਹੀਂ ਕਰਨਗੇ।

ਅੰਮ੍ਰਿਤਪਾਲ ਸਿੰਘ , ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪਹੁੰਚ ਚੁੱਕੇ ਹਨ। ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਗੜਗੱਜ ਕੇ ਕਿਹਾ ਕਿ ਅਕਾਲ ਤਖ਼ਤ ਦੀ ਸਰਵਉੱਚਤਾ ਸਦੀਵੀ ਕਾਇਮ ਰਹੇਗੀ ਕੋਈ ਵੀ ਸ਼ਕਤੀ ਕਦੇ ਵੀ ਇਸ ਦੇ ਵਿਰੁੱਧ ਨਹੀਂ ਖੜ੍ਹੀ ਹੋਈ ਹੈ ਅਤੇ ਨਾ ਹੀ ਕਦੇ ਖੜ੍ਹੀ ਹੋ ਸਕਦੀ ਹੈ, ਕਿਉਂਕਿ ਇਹ ਸਰਵ ਸ਼ਕਤੀਮਾਨ ਦੇ ਸਦੀਵੀ ਤਖਤ ਹੈ। ਇਸ ਤਖ਼ਤ ਦੀ ਸਰਵ ਉੱਚਤਾ ਲਈ ਆਪਣਾ ਸਿਰ ਕਟਵਾਉਣ ਲਈ ਤਿਆਰ ਹਾਂ ਪਰ ਇਸ ਤਖਤ ਦੀ ਮਾਨ ਮਰਿਆਦਾ ਨੂੰ ਢਾਹ ਨਹੀਂ ਲੱਗਣ ਦੇਵਾਂਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹ ਲਾਉਣ ਦੀ ਕਿਸੇ ਵੀ ਸਰਕਾਰੀ ਕੋਸ਼ਿਸ਼ ਜਾਂ ਧਮਕੀ ਨੂੰ ਬਰਦਾਸ਼ਤ ਨਹੀਂ ਕਰਨਗੇ।
ਮੀਟਿੰਗ ਵਿੱਚ ਮੁੱਖ ਤਿੰਨ ਮੁੱਦੇ ਰੱਖੇ ਗਏ ਹਨ। ਇਸ ਵਿਚ ਬੇਅਦਬੀ ਕਾਨੂੰਨ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਾਇਰਲ ਵੀਡੀਓ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਸੀਐੱਮ ਮਾਨ ਦੀ ਵੀਡੀਓ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਜਦੋਂ ਇਸ ਵੀਡੀਓ ਬਾਰੇ ਪੁੱਛਿਆ ਗਿਆ ਸੀ ਤਾਂ ਮੁੱਖ ਮੰਤਰੀ ਵੱਲੋਂ ਮੀਡੀਆ ਅੱਗੇ ਵੀ ਇਹ ਕਿਹਾ ਗਿਆ ਸੀ ਕਿ ਇਹ ਵੀਡੀਓ ਨਕਲੀ ਹੈ ਤੇ ਇਸ ਦੀ ਫੋਰੈਂਸਿਕ ਜਾਂਚ ਕਰਵਾ ਲਈ ਜਾਵੇ ਜਦਕਿ ਦੋ ਲੈਬਾਂ ਤੋਂ ਇਸਦੀ ਜਾਂਚ ਕਰਵਾਈ ਗਈ ਤੇ ਇਹ ਵੀਡੀਓ ਅਸਲੀ ਹੈ।
ਫੋਰੈਂਸਿਕ ਲੈਬੋਰੇਟਰੀਆਂ ਦੇ ਨਾਮ ਸੁਝਾਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੂੰ ਭੇਜਿਆ ਗਿਆ ਪੱਤਰ। ਪਰੰਤੂ ਅੱਜ ਤੱਕ ਉਨ੍ਹਾਂ ਵੱਲੋਂ ਇੱਕ ਵੀ ਲੈਬ ਦਾ ਨਾਮ ਨਹੀਂ ਸੁਝਾਇਆ ਗਿਆ, ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਪੱਧਰ ਉੱਤੇ ਭਾਰਤ ਸਰਕਾਰ ਦੀਆਂ ਮਾਨਤਾ ਪ੍ਰਾਪਤ ਦੋ ਫੋਰੈਂਸਿਕ ਜਾਂਚ ਏਜੰਸੀਆਂ ਪਾਸੋਂ ਜਾਂਚ ਕਰਵਾਈ, ਜਿਨ੍ਹਾਂ ਦੋਵਾਂ ਦੀ ਰਿਪੋਰਟਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਇਤਰਾਜ਼ਯੋਗ ਵੀਡੀਓ ਸਹੀ ਪਾਈ ਗਈ ਹੈ।