- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਦੇਸ਼ ਵਿੱਚ 9 ਮਈ 1998 ਦੇ ਹੁਕਮਨਾਮੇ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਹੈ ਕਿ ਪਾਵਨ ਸਰੂਪਾਂ ਦੀ ਛਪਾਈ ਦਾ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੈ। ਇਸ ਲਈ ਨਿੱਜੀ ਤੌਰ ’ਤੇ ਛਪਾਈ ਕਰਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅਮਰੀਕਾ ਵਿੱਚ ਅਣਅਧਿਕਾਰਤ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਅਤੇ ਸੰਗਤਾਂ ਨੂੰ ਵੰਡਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਿਊਯਾਰਕ ਵਾਸੀ ਜਤਿੰਦਰ ਸਿੰਘ ਸਚਦੇਵਾ ਨੂੰ ਤਲਬ ਕੀਤਾ ਹੈ। ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਉਨ੍ਹਾਂ ਨੂੰ 10 ਦਸੰਬਰ 2026 ਤੱਕ ਨਿੱਜੀ ਤੌਰ ’ਤੇ ਸਕੱਤਰੇਤ ਵਿਖੇ ਪੇਸ਼ ਹੋਣ ਅਤੇ ਛਾਪੇ ਗਏ ਪਾਵਨ ਸਰੂਪਾਂ ਦਾ ਪੂਰਾ ਰਿਕਾਰਡ ਲਿਆਉਣ ਲਈ ਕਿਹਾ ਗਿਆ ਹੈ। ਨਾਲ ਹੀ ਛਪਾਈ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਆਦੇਸ਼ ਵਿੱਚ 9 ਮਈ 1998 ਦੇ ਹੁਕਮਨਾਮੇ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਹੈ ਕਿ ਪਾਵਨ ਸਰੂਪਾਂ ਦੀ ਛਪਾਈ ਦਾ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੈ। ਇਸ ਲਈ ਨਿੱਜੀ ਤੌਰ ’ਤੇ ਛਪਾਈ ਕਰਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਹੈ।
ਇਸ ਮਾਮਲੇ ਨਾਲ ਸਬੰਧਤ ਵੱਖਰੇ ਆਦੇਸ਼ ਰਾਹੀਂ ਅਮਰੀਕਾ ਵਾਸੀ ਬਾਬਾ ਸੱਜਣ ਸਿੰਘ, ਗਿਆਨੀ ਭੁਪਿੰਦਰ ਸਿੰਘ, ਜਤਿੰਦਰ ਸਿੰਘ, ਹਰਬੰਸ ਸਿੰਘ, ਹਰਚਰਨ ਸਿੰਘ ਅਤੇ ਗੁਰਦੇਵ ਸਿੰਘ ਤੋਂ 15 ਦਿਨਾਂ ਅੰਦਰ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਸ਼ਿਕਾਇਤਾਂ ਅਨੁਸਾਰ ਇਨ੍ਹਾਂ ਵਿਅਕਤੀਆਂ ਨੇ ਸਚਦੇਵਾ ਵੱਲੋਂ ਕੀਤੀ ਜਾ ਰਹੀ ਛਪਾਈ ਦੀ ਸ਼ਲਾਘਾ ਕੀਤੀ ਸੀ।