- ਕ੍ਰਿਸਚਨ ਵੈੱਲਫੇਅਰ ਬੋਰਡ ਲਈ ਬਜਟ ਦਾ ਪ੍ਰਬੰਧ ਕਰੇ ਸਰਕਾਰ : ਨਾਹਰ

ਸਟਾਫ ਰਿਪੋੋਰਟਰ, ਅੰਮਿ੍ਤਸਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਘੱਟ ਗਿਣਤੀਆ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤੇ ਗਏ ਗਏ ਹਨ ਕਿ ਘੱਟ ਗਿਣਤੀਆ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ। ਇਹ ਜਾਣਕਾਰੀ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ ਪੋ੍. ਇਮੈਨੂੰਏਲ ਨਾਹਰ ਨੇ ਅੱਜ ਜ਼ਿਲ੍ਹਾ ਪ੍ਰਰੀਸ਼ਦ ਹਾਲ ਵਿਖੇ ਘੱਟ ਗਿਣਤੀ ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਇਸ ਮੀਟਿੰਗ ਵਿੱਚ ਉੱਚੇਚੇ ਤੌਰ ਤੇ ਸ਼ਾਮਲ ਹੋਏ ਸਾਬਕਾ ਐਮਪੀ ਜੇਡੀ ਸੀਲਮ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾਂ ਹੀ ਘੱਟ ਗਿਣਤੀ ਲੋਕਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਇਨਾਂ ਦੇ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਘੱਟ ਗਿਣਤੀ ਦੇ ਲੋਕਾਂ ਨੂੰ ਜੋ ਮੁਸ਼ਕਿਲਾਂ ਆ ਰਹੀਆਂ ਹਨ, ਇਸ ਸਬੰਧੀ ਉੱਚ ਪੱਧਰੀ ਮੀਟਿੰਗ ਕਰਕੇ ਇਨਾਂ ਨੂੰ ਦੂਰ ਕੀਤਾ ਜਾਵੇਗਾ। ਉਨਾਂ ਕਿਹਾ ਕਿ ਉਹ ਆਪਣੇ ਦੌਰੇ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਜਾ ਕੇ ਘੱਟ ਗਿਣਤੀ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨਗੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪ੍ਰਰੋ. ਇਮੈਨੂੰਏਲ ਨਾਹਰ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਗਰੀਬ ਵਰਗ ਦੇ ਲੋਕਾਂ ਦੇ ਬਿਜਲੀ ਬਿੱਲ ਕੁਨੈਕਸਨ ਕੱਟੇ ਹੋਏ ਮੀਟਰ ਕੁਨੈਕਸ਼ਨ ਮੁੜ ਬਹਾਲ ਕਰਨਾ ਇਕ ਸ਼ਲਾਘਾਯੋਗ ਕਦਮ ਸੀ ਅਤੇ ਹੋਣਾ ਸਰਕਾਰ ਵੱਲੋਂ ਪਾਣੀ ਅਤੇ ਬਿਜਲੀ ਦੇ ਬਿੱਲ ਮਾਫ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਪ੍ਰਰੋਫੈਸਰ ਨਾਹਰ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਲੱਖਾਂ ਲੋਕਾਂ ਨੂੰ ਮਾਲਕੀ ਦਾ ਹੱਕ ਮਿਲੇਗਾ। ਲੋਕ ਇਸ ਮਾਲਕੀ ਹੱਕ ਰਜਿਸਟਰੀ ਦੀ ਵਰਤੋਂ ਕਰ ਸਕਣਗੇ। ਇਸ ਮੀਟਿੰਗ ਵਿਚ ਰੋਸ਼ਨ ਜੋਸਫ਼ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਈਸਾ ਦਾਸ (ਟੋਨੀ ਪ੍ਰਧਾਨ) ਮੈਂਬਰ ਸਲਾਹਕਾਰ ਅਡਵਾਇਜ਼ਰੀ ਕਮੇਟੀ, ਹੈਪੀ ਮਸੀਹ, ਵਿਲਸਨ ਮਸੀਹ, ਬਿਸ਼ਮ ਇਮੈਨੂੰਏਲ ਮਸੀਹ, ਪਾਸਟਰ ਦੀਪਕ ਮੈਥਯੂ, ਸੁਨੀਲ ਮਸੀਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੁਮਾਇੰਦੇ ਹਾਜ਼ਰ ਸਨ।

ਸੁਸ਼ਾਂਤ ਭਾਟੀਆ ਹੋਏ ਸਨਮਾਨਿਤ

ਸਾਬਕਾ ਸੰਸਦ ਮੈਂਬਰ ਜੇਡੀ ਸੀਲਮ ਅਤੇ ਚੇਅਰਮੈਨ ਨਾਹਰ ਵਲੋਂ ਕੋਵਿਡ 19 ਦੌਰਾਨ ਵਧੀਆਂ ਸੇਵਾਵਾਂ ਦੇਣ ਵਾਲੇ ਲੋਕਾਂ ਨੂੰ ਸਨਮਾਨਤ ਵੀ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਵੀ ਪ੍ਰ੍ਦਾਨ ਕੀਤੇ ਗਏ। ਐੱਮਸੀਏ ਸੈਕਟਰੀ ਵਜੋਂ ਸੇਵਾਵਾਂ ਨਿਭਾਉਣ ਵਾਲੇ ਸ਼ੁਸ਼ਾਂਤ ਭਾਟੀਆ ਨੂੰ 'ਸਰਟੀਫਿਕੇਟ ਆਫ ਐਪਰੀਸੀਏਸ਼ਨ' ਨਾਲ ਸਨਮਾਨਿਤ ਕੀਤਾ ਗਿਆ। ਸੁਸ਼ਾਂਤ ਭਾਟੀਆ ਨੇ ਕੋਰੋਨਾ ਕਾਲ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਂਦਿਆਂ ਲੋੜਵੰਦਾਂ ਤੱਕ ਰਾਸ਼ਨ ਅਤੇ ਹੋਰ ਰਾਹਤ ਸਮੱਗਰੀ ਮੁਹੱਈਆ ਕਰਵਾਈ।