ਭਲਾਈਪੁਰ ਦੀ ਅਗਵਾਈ ਹੇਠ ਮਾਹਲਾ ਕਾਂਗਰਸ ’ਚ ਸ਼ਾਮਲ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਕਸਬਾ ਰਈਆ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਅਜੀਤ ਸਿੰਘ ਮਾਹਲਾ ਨੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ
Publish Date: Wed, 23 Sep 2026 04:39 PM (IST)
Updated Date: Wed, 23 Sep 2026 04:42 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਕਸਬਾ ਰਈਆ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਅਜੀਤ ਸਿੰਘ ਮਾਹਲਾ ਨੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਭਲਾਈਪੁਰ ਵੱਲੋਂ ਅਜੀਤ ਸਿੰਘ ਮਾਹਲਾ ਨੂੰ ਪਾਰਟੀ ਦਾ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਨਾਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸਸੀ ਸੈੱਲ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ। ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਅਜੀਤ ਸਿੰਘ ਮਾਹਲਾ ਬਹੁਤ ਹੀ ਮਿਹਨਤੀ ਹਨ ਤੇ ਉਨ੍ਹਾਂ ਦਾ ਕਾਂਗਰਸ ਪਾਰਟੀ ਵਿਚ ਸਵਾਗਤ ਕੀਤਾ ਜਾਂਦਾ ਹੈ। ਭਲਾਈਪੁਰ ਨੇ ਕਿਹਾ ਕਿ ਅਜੀਤ ਸਿੰਘ ਮਾਹਲਾ ਦੀ ਸ਼ਮੂਲੀਅਤ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਗੱਲਬਾਤ ਕਰਦਿਆਂ ਅਜੀਤ ਮਾਹਲਾ ਨੇ ਕਿਹਾ ਕਿ ਮੈਂ ਸੰਤੋਖ ਸਿੰਘ ਭਲਾਈਪੁਰ ਦੇ ਕੀਤੇ ਹੋਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਇਆ ਹਾਂ ਤੇ ਪਾਰਟੀ ਦੀ ਚੜਦੀ ਕਲਾ ਲਈ ਦਿਨ ਰਾਤ ਮਿਹਨਤ ਕਰਦਾ ਰਵਾਂਗਾ। ਇਸ ਮੌਕੇ ਸਾਬਕਾ ਪ੍ਰਧਾਨ ਰੋਬਨ ਮਾਨ, ਬੀਸੀ ਸੈਲ ਰਈਆ ਦੇ ਪ੍ਰਧਾਨ ਗੁਰਦੀਪ ਸਿੰਘ, ਵਿੱਕੀ, ਸੋਢੀ, ਪਿੰਕੂ ਕੌੜਾ ਆਦਿ ਹਾਜ਼ਰ ਸਨ।