ਸਾਂਝਾ ਮੁਲਾਜ਼ਮ ਮੰਚ ਤੇ ਪੈਨਸ਼ਨਰਜ਼ ਐਸੋਸੀਏਸ਼ਨਾਂ ਵੱਲੋਂ 27 ਨੂੰ ਬੰਦ ਦਾ ਸੱਦਾ
ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਨ-ਟੀਚਿੰਗ ਅਤੇ ਅਫਸਰ ਐਸੋਸਿਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੈਂਨਸ਼ਨਰਜ਼ ਐਸੋਸਿਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੀਆਂ ਸਮੂਹ
Publish Date: Mon, 17 Aug 2026 04:27 PM (IST)
Updated Date: Mon, 17 Aug 2026 04:30 PM (IST)
ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਨ-ਟੀਚਿੰਗ ਅਤੇ ਅਫਸਰ ਐਸੋਸਿਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੈਂਨਸ਼ਨਰਜ਼ ਐਸੋਸਿਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੀਆਂ ਸਮੂਹ ਯੂਨੀਵਰਸਿਟੀਆਂ, ਸਿੱਖਿਆ ਬੋਰਡ ਤੇ ਪੰਜਾਬ ਦੇ ਕਾਲਜਾ ਦੇ ਹਰੇਗ ਵਰਗ ਦੇ ਕਰਮਚਾਰੀਆਂ, ਅਧਿਕਾਰੀਆਂ, ਅਧਿਆਪਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸਾਂਝਾ ਮੁਲਾਜ਼ਮ ਮੰਚ ਤੇ ਪੈਨਸ਼ਨਰਜ਼ ਐਸੋਸਿਏਸ਼ਨਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ 27 ਅਗਸਤ 2026 ਨੂੰ ਜੋ ਮੁਕੰਮਲ ਬੰਦ ਦੀ ਕਾਲ ਦਿੱਤੀ ਗਈ ਹੈ, ਵਿਚ ਸ਼ਾਮਿਲ ਹੋਣ ਅਤੇ ਪੂਰਨ ਤੌਰ ਤੇ ਕੰਮ ਕਾਜ ਠੱਪ ਕੀਤਾ ਜਾਵੇ। ਇਹ ਸੰਘਰਸ਼ ਪੰਜਾਬ ਦੇ ਹਰੇਕ ਵਰਗ ਨਾਲ ਸਬੰਧਤ ਕਰਮਚਾਰੀਆਂ, ਅਧਿਕਾਰੀਆਂ, ਅਧਿਆਪਕਾਂ ਦਾ ਸਾਂਝਾ ਸੰਘਰਸ਼ ਹੈ ਅਤੇ ਇਸਨੂੰ ਕਾਮਯਾਬ ਕਰਨਾਂ ਸਾਡਾ ਸਾਰਿਆਂ ਦਾ ਇਖਲਾਕੀ ਫਰਜ ਹੈ। ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਮੁੱਚੇ ਮੁਲਾਜ਼ਮ ਵਰਗ ਨੂੰ ਨਰਾਜ਼ ਕੀਤਾ ਅਤੇ ਸ਼ਾਤਮਈ ਰੋਸ ਧਰਨਿਆਂ ਦੌਰਾਨ ਮੁਲਾਜ਼ਮਾਂ ਨੂੰ ਡੰਗਰਾਂ ਵਾਂਗ ਕੁੱਟਿਆ ਤੇ ਇਥੋਂ ਤੱਕ ਲੇਡੀਜ਼ ਸਟਾਫ ਨੂੰ ਵੀ ਨਹੀਂ ਬਖਸ਼ਿਆ ਗਿਆ। ਅਜਿਹੇ ਵਿਚ ਮੁਲਾਜ਼ਮਾਂ ਸਾਥੀਆਂ ਨੂੰ ਅਪੀਲ ਹੈ ਕਿ 7 ਅਗਸਤ ਦੀ ਮਹਾਂ ਰੈਲੀ ਦੀ ਕਾਮਯਾਬੀ ਵਾਂਗ 27 ਅਗਸਤ ਤੇ ਬੰਦ ਨੂੰ ਵੀ ਸਫਲ ਬਣਾਇਆ ਜਾਵੇ ਤਾਂ ਜੋ ਸਰਕਾਰ ਨੂੰ ਮੁਲਾਜਮਾਂ ਦੀ ਤਾਕਤ ਦਾ ਅਹਿਸਾਸ ਕਰਾਇਆ ਜਾਵੇ।