- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਜੋਤ ਸਿੰਘ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਮਿਹਨਤ ਸਦਕਾ ਚੰਗਾ ਰੁਤਬਾ ਹਾਸਲ ਕੀਤਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਾਰਜੀਆ ਤੋਂ ਕਾਂਗਰਸਮੈਨ ਜੋਤ ਸਿੰਘ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਦਾ ਸੱਦਾ ਦਿੱਤਾ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਐੱਸਏ ਦੇ ਜਾਰਜੀਆ ਸੂਬੇ ਅੰਦਰ ਪਹਿਲਾ ਸਿੱਖ ਕਾਂਗਰਸਮੈਨ ਚੁਣੇ ਜਾਣ ’ਤੇ ਜੋਤ ਸਿੰਘ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਸਿੱਖ ਆਪਣੀ ਲਿਆਕਤ ਤੇ ਲੋਕਾਂ ’ਚ ਭਰੋਸੇ ਦੇ ਸਦਕਾ ਪੂਰੀ ਦੁਨੀਆ ਅੰਦਰ ਆਪਣੀ ਵਿਲੱਖਣ ਪਛਾਣ ਕਾਇਮ ਰੱਖਦਿਆਂ ਥਾਂ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਜੋਤ ਸਿੰਘ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਮਿਹਨਤ ਸਦਕਾ ਚੰਗਾ ਰੁਤਬਾ ਹਾਸਲ ਕੀਤਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਾਰਜੀਆ ਤੋਂ ਕਾਂਗਰਸਮੈਨ ਜੋਤ ਸਿੰਘ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਦਾ ਸੱਦਾ ਦਿੱਤਾ।