- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਵਾਰਡ ਨੰਬਰ 19 ਵਿਸ਼ਵ ਪਬਲਿਕ ਸਕੂਲ ਵਿਖੇ ਲੋਕ ਸੇਵਾ ਕੈਂਪ ਨੰਬਰ 8 ਦੇ ਪੰਜਵੇਂ ਦਿਨ ਇਲਾਕਾ ਨਿਵਾਸੀਆਂ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਅਤੇ ਲੋਕ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ
ਅੰਮ੍ਰਿਤਸਰ : ਵਾਰਡ ਨੰਬਰ 19 ਵਿਸ਼ਵ ਪਬਲਿਕ ਸਕੂਲ ਵਿਖੇ ਲੋਕ ਸੇਵਾ ਕੈਂਪ ਨੰਬਰ 8 ਦੇ ਪੰਜਵੇਂ ਦਿਨ ਇਲਾਕਾ ਨਿਵਾਸੀਆਂ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਲਈ ਲਗਾਇਆ ਗਿਆ। ਇਹ ਕੈਂਪ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਹਲਕਾ ਪੂਰਬੀ ਤੋਂ ਸੀਨੀਅਰ ਯੂਥ ਨੇਤਾ ਜੁਗਰਾਜ ਸਿੰਘ ਬੱਲ ਨੇ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਬੱਲ ਨੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੌਕੇ ’ਤੇ ਹੀ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਗਈ। ਜੁਗਰਾਜ ਸਿੰਘ ਬੱਲ ਨੇ ਕਿਹਾ ਜਿਨ੍ਹਾਂ ਵਿਅਕਤੀਆਂ ਦੇ ਸਿਹਤ ਬੀਮਾ ਕਾਰਡ ਨਹੀਂ ਬਣੇ ਜਾਂ ਕਾਰਡ ਘਰ ਨਹੀਂ ਪਹੁੰਚਿਆ, ਉਨ੍ਹਾਂ ਤੋਂ ਇਲਾਵਾ ਬੁਢਾਪਾ ਪੈਨਸ਼ਨ, ਵੋਟਰ ਕਾਰਡ, ਆਧਾਰ ਕਾਰਡ ਅਤੇ ਹੋਰ ਸਰਕਾਰੀ ਸਹੂਲਤਾਂ ਸਬੰਧੀ ਵੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ-ਦੁਆਰ ਤੱਕ ਪਹੁੰਚਾਉਣਾ ਅਤੇ ਹਰ ਲੋੜਵੰਦ ਦੀ ਮਦਦ ਕਰਨਾ ਸਾਡੀ ਪਹਿਲ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸੇਵਾ ਵਿਚ ਹਮੇਸ਼ਾਂ ਤਤਪਰ ਹੈ ਅਤੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਹੀ ਸਾਡਾ ਮੁੱਖ ਮਕਸਦ ਹੈ। ਲੋਕ ਸੇਵਾ ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਸਾਡੀ ਪਹਿਲ ਹੈ। ਇਸ ਦੌਰਾਨ ਕਈ ਇਲਾਕਾ ਵਾਸੀਆਂ ਅਤੇ ਬਜ਼ੁਰਗਾਂ ਨੇ ਜੁਗਰਾਜ ਸਿੰਘ ਬੱਲ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।