ਪਹਿਲਗਾਮ 'ਚ ਕਾਰ ਸੇਵਾ ਦੀ ਆਰੰਭਤਾ: ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਸੰਗਤ ਦੇ ਸਹਿਯੋਗ ਨਾਲ ਰੱਖੀ ਨੀਂਹ, ਬਣੇਗੀ ਆਧੁਨਿਕ ਸਰਾਂ ਤੇ ਲੰਗਰ ਹਾਲ
ਅਰਦਾਸ ਉਪਰੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਨਕ ਸਿੰਘ, ਬਾਬਾ ਸੋਹਨ ਸਿੰਘ, ਬਾਬਾ ਪ੍ਰੇਮ ਸਿੰਘ ਅਤੇ ਗ੍ਰੰਥੀ ਗਿਆਨੀ ਗਰੀਬ ਸਿੰਘ ਨੇ ਪੰਜ ਪਿਆਰਿਆਂ ਦੇ ਰੂਪ ਵਿਚ ਸੇਵਾ ਦੀ ਆਰੰਭਤਾ ਦਾ ਟੱਪਾ ਲਗਾਇਆ।
Publish Date: Wed, 18 Mar 2026 09:37 AM (IST)
Updated Date: Wed, 18 Mar 2026 09:39 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਵੱਲੋਂ ਜੰਮੂ ਕਸ਼ਮੀਰ ਸੂਬੇ ਦੇ ਪ੍ਰਸਿੱਧ ਸ਼ਹਿਰ ਪਹਿਲਗਾਮ ਵਿਖੇ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ-ਕਸ਼ਮੀਰ ਦੇ ਸਹਿਯੋਗ ਨਾਲ ਕਾਰ ਸੇਵਾ ਆਰੰਭ ਕੀਤੀ ਗਈ। ਅਰਦਾਸ ਉਪਰੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਨਕ ਸਿੰਘ, ਬਾਬਾ ਸੋਹਨ ਸਿੰਘ, ਬਾਬਾ ਪ੍ਰੇਮ ਸਿੰਘ ਅਤੇ ਗ੍ਰੰਥੀ ਗਿਆਨੀ ਗਰੀਬ ਸਿੰਘ ਨੇ ਪੰਜ ਪਿਆਰਿਆਂ ਦੇ ਰੂਪ ਵਿਚ ਸੇਵਾ ਦੀ ਆਰੰਭਤਾ ਦਾ ਟੱਪਾ ਲਗਾਇਆ। ਇਸ ਦੌਰਾਨ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆ ਨੇ ਦੱਸਿਆ ਕਿ ਇਹ ਇਤਿਹਾਸਕ ਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਯਾਦ ਨਾਲ ਜੁੜਿਆ ਹੋਇਆ ਹੈ। ਵੱਡੀ ਗਿਣਤੀ ’ਚ ਸੰਗਤਾਂ ਇੱਥੇ ਨਤਮਸਤਕ ਹੁੰਦੀਆਂ ਹਨ। ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲੰਗਰ ਦੀ ਇਮਾਰਤ, ਸੰਗਤਾਂ ਦੀ ਰਿਹਾਇਸ਼ ਲਈ ਅਤਿ ਆਧੁਨਿਕ ਸਰਾਂ, ਇਸ਼ਨਾਨ ਘਰ ਅਤੇ ਨਵਾਂ ਪ੍ਰਬੰਧਕੀ ਬਲਾਕ ਬਣਾਇਆ ਜਾਵੇਗਾ।
ਸੇਵਾ ਦੀ ਆਰੰਭਤਾ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ ਅਤੇ ਇਹ ਕਾਰਜ ਜਲਦ ਮੁਕੰਮਲ ਕੀਤੇ ਜਾਣਗੇ ਤਾਂ ਜੋ ਯਾਤਰੀਆਂ ਨੂੰ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਮਿਲ ਸਕਣ। ਪ੍ਰਧਾਨ ਨਾਨਕ ਸਿੰਘ ਨੇ ਭਰੋਸਾ ਦਿੱਤਾ ਕਿ ਗੁਰਦੁਆਰਾ ਕਮੇਟੀ ਸੰਗਤਾਂ ਦੀ ਹਰ ਸਹੁਲਤ ਲਈ ਵਚਨਬੱਧ ਹੈ ਅਤੇ ਸੇਵਾ ਕਾਰਜਾਂ ਵਿਚ ਮਹਾਂਪੁਰਸ਼ਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਸੇਵਾ ਸਮੇਂ ਸਿਰ ਮੁਕੰਮਲ ਹੋ ਸਕੇ। ਇਸ ਸਮਾਗਮ ਵਿਚ ਡਿਸਟਰਿਕਟ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਕਸ਼ਮੀਰ ਦੇ ਸਕੱਤਰ ਜਰਨੈਲ ਸਿੰਘ, ਖਜਾਨਚੀ ਨਿਰੰਜਨ ਸਿੰਘ, ਮੈਂਬਰ ਅਵਤਾਰ ਸਿੰਘ, ਪ੍ਰਭ ਸਿੰਘ, ਜੋਗਿੰਦਰ ਸਿੰਘ ਤੇ ਦਾਰਾ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਕਰਨ ਸਿੰਘ, ਬਾਬਾ ਨਾਜ਼ਰ ਸਿੰਘ, ਬਾਬਾ ਪ੍ਰਤਾਪ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਗੁਰਭੇਜ ਸਿੰਘ, ਬਾਬਾ ਗੁਰਸਾਜਨ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਗੁਰਬਖਸ਼ ਸਿੰਘ, ਬਾਬਾ ਜੋਧਬੀਰ ਸਿੰਘ ਆਦਿ ਮੌਜੂਦ ਸਨ।