- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਕਰਨਬੀਰ ਸਿੰਘ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ। ਇਸ ਸੂਚਨਾ ਦੇ ਆਧਾਰ ’ਤੇ ਜਦੋਂ ਪੁਲਿਸ ਟੀਮ ਨੇ ਉਸ ਨੂੰ ਘੇਰ ਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਸ ਨੇ ਕਥਿਤ ਤੌਰ ’ਤੇ ਪੁਲਿਸ ਪਾਰਟੀ ’ਤੇ ਸਿੱਧੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਕੁਲਦੀਪ ਸੰਤੂਨੰਗਲ, ਪੰਜਾਬੀ ਜਾਗਰਣ, ਗੁਰੂ ਕਾ ਬਾਗ: ਬੀਤੇ ਦਿਨੀਂ ਆਪਣੀ ਡਿਊਟੀ ਖ਼ਤਮ ਕਰਕੇ ਅਜਨਾਲਾ ਵੱਲ ਆ ਰਹੇ ਏ.ਐੱਸ.ਆਈ. ਜਸਵੰਤ ਸਿੰਘ ਨੂੰ ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ ’ਤੇ ਪਿੰਡ ਭੱਲਾ ਨਜ਼ਦੀਕ ਗੋਲੀ ਮਾਰਨ ਵਾਲਾ ਖ਼ਤਰਨਾਕ ਬਦਮਾਸ਼ ਕਰਨਬੀਰ ਸਿੰਘ ਉਰਫ਼ ਕਰਨ ਅੱਜ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ। ਜ਼ਿਕਰਯੋਗ ਹੈ ਕਿ ਕਰਨਬੀਰ ਸਿੰਘ ਕੁਝ ਦਿਨ ਪਹਿਲਾਂ ਹੀ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਕਰਨਬੀਰ ਸਿੰਘ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ। ਇਸ ਸੂਚਨਾ ਦੇ ਆਧਾਰ ’ਤੇ ਜਦੋਂ ਪੁਲਿਸ ਟੀਮ ਨੇ ਉਸ ਨੂੰ ਘੇਰ ਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਸ ਨੇ ਕਥਿਤ ਤੌਰ ’ਤੇ ਪੁਲਿਸ ਪਾਰਟੀ ’ਤੇ ਸਿੱਧੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਕਰਨਬੀਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਦੀ ਬਾਅਦ ਵਿੱਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ’ਤੇ ਪਹੁੰਚ ਗਏ ਹਨ ਅਤੇ ਇਲਾਕੇ ਨੂੰ ਘੇਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।