ਜ਼ਿਲ੍ਹਾ ਸਕੂਲ ਖੇਡਾਂ-2026 ਤਹਿਤ ਕਰਾਟੇ ਮੁਕਾਬਲੇ ਦੀ ਸ਼ੁਰੂਆਤ ਗੁਰਪ੍ਰੀਤ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ-2026 ਤਹਿਤ ਕਰਾਟੇ ਅੰਡਰ-19
Publish Date: Tue, 22 Sep 2026 04:21 PM (IST)
Updated Date: Tue, 22 Sep 2026 04:24 PM (IST)
ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਅਹਿਮ : ਹਰਭਜਨ ਸਿੰਘ ਈਟੀਓ ਗੁਰਪ੍ਰੀਤ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ-2026 ਤਹਿਤ ਕਰਾਟੇ ਅੰਡਰ-19 ਲੜਕੀਆਂ ਅਤੇ ਲੜਕਿਆਂ ਦੇ ਮੁਕਾਬਲੇ 22 ਤੋਂ 25 ਸਤੰਬਰ ਤੱਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕੀਤਾ ਗਿਆ। ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਮਿਹਨਤ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿਚ ਵੀ ਸਹਾਈ ਹੁੰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ, ਅਨੁਸ਼ਾਸਨ ਅਤੇ ਆਪਸੀ ਸਨਮਾਨ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 22 ਤੇ 23 ਸਤੰਬਰ ਨੂੰ ਹੋਣ ਵਾਲੇ ਲੜਕੀਆਂ ਦੇ ਕਰਾਟੇ ਮੁਕਾਬਲਿਆਂ ਵਿਚ ਵੱਖ-ਵੱਖ ਜ਼ਿਿਲ੍ਹਆਂ ਦੀਆਂ ਲਗਭਗ 250 ਖਿਡਾਰਨਾਂ ਭਾਗ ਲੈ ਰਹੀਆਂ ਹਨ, ਜਦਕਿ 24 ਤੇ 25 ਸਤੰਬਰ ਨੂੰ ਲੜਕਿਆਂ ਦੇ ਮੁਕਾਬਲਿਆਂ ਵਿਚ ਲਗਭਗ 280 ਖਿਡਾਰੀ ਹਿੱਸਾ ਲੈਣਗੇ। ਖਿਡਾਰੀਆਂ, ਕੋਚਾਂ ਅਤੇ ਅਧਿਆਪਕਾਂ ਦੇ ਰਹਿਣ-ਸਹਿਣ ਤੇ ਖਾਣ-ਪੀਣ ਦੇ ਸੁਚੱਜੇ ਪ੍ਰਬੰਧ ਸਿੱਖਿਆ ਵਿਭਾਗ ਵੱਲੋਂ ਕੀਤੇ ਗਏ ਹਨ। ਇਸ ਮੌਕੇ ਸੁਹਿੰਦਰ ਕੌਰ, ਸਤਿੰਦਰ ਸਿੰਘ ਪ੍ਰਧਾਨ ਨਗਰ ਕੌਂਸਲ ਜੰਡਿਆਲਾ ਗੁਰੂ, ਵਾਈਸ ਪ੍ਰਧਾਨ ਅਮਨ ਵਿਰਕ, ਕੌਂਸਲਰ ਮਨਜਿੰਦਰ ਸਿੰਘ,ਬਲਵਿੰਦਰ ਕੌਰ, ਪਰਮਜੀਤ ਕੌਰ, ਜਤਿੰਦਰ ਕੌਰ, ਮੰਗਲ ਸਿੰਘ ਸਮੇਤ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਹੋਰ ਪਤਵੰਤੇ ਹਾਜ਼ਰ ਸਨ।