ਅੰਮਿ੍ਤਪਾਲ ਸਿੰਘ, ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਨਤਮਸਤਕ ਹੋਈ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਕੁਝ ਸਮਾਂ ਕੀਰਤਨ ਸਰਵਣ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵੱਲੋਂ ਸੂਚਨਾ ਅਧਿਕਾਰੀ ਸਰਬਜੀਤ ਸਿੰਘ ਤੇ ਵਧੀਕ ਮੈਨੇਜਰ ਰਜਿੰਦਰ ਸਿੰਘ ਨੇ ਲੋਈ, ਸਿਰੋਪਾਓ ਧਾਰਮਿਕ ਕਿਤਾਬਾਂ ਦਾ ਸੈੱਟ ਤੇ ਧਾਰਮਿਕ ਤਸਵੀਰ ਦੇ ਕੇ ਕਰੀਨਾ ਕਪੂਰ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਰੀਨਾ ਕਪੂਰ ਨੇ ਕਿਹਾ ਕਿ ਉਨ੍ਹਾਂ ਨੂੰ ਇਥੇ ਆ ਕੇ ਸਕੂਨ ਪ੍ਰਾਪਤ ਹੋਇਆ ਹੈ ਅਤੇ ਮਨ ਨੂੰ ਸੰਤੁਸ਼ਟੀ ਮਿਲੀ ਹੈ। ਉਨ੍ਹਾਂ ਮਿਲੇ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।