- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਕ ਸਵਾਲ ਦੇ ਜਵਾਬ ਵਿੱਚ ਵਕੀਲ ਹਰਜੋਤ ਸਿੰਘ ਨੇ ਦੱਸਿਆ ਕਿ ਸਰਕਾਰ ਅਤੇ ਕੋਰਟ ’ਤੇ ਨਿਰਭਰ ਕਰਦਾ ਹੈ ਕਿ ਅੰਮ੍ਰਿਤਪਾਲ ਸਿੰਘ ਸਮੇਤ ਤਿੰਨ ਮੈਂਬਰਾਂ ਨੂੰ ਕਦੋਂ ਤੱਕ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਰਿਹਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਰਿਟ ਦਾਇਰ ਕਰਨ ਤੋਂ ਬਾਅਦ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਜਾਣਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਖ਼ਾਲਿਸਤਾਨ ਸਮਰਥਕ ਅਤੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੀਵਾਲੀ ਦੀ ਰਾਤ ਐਤਵਾਰ ਨੂੰ ਦੇਹਾਂਤ ਹੋ ਗਿਆ। ਉਹ 84 ਸਾਲ ਦੀ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਪਰਿਵਾਰਕ ਮੈਂਬਰਾਂ ਨੇ ਉਮੀਦ ਜ਼ਾਹਿਰ ਕੀਤੀ ਹੈ ਕਿ ਉਨ੍ਹਾਂ ਦੇ ਅੰਤਿਮ ਸੰਸਕਾਰ ਤੋਂ ਲੈ ਕੇ ਭੋਗ ਅਰਦਾਸ ਤੱਕ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਅਤੇ ਹੋਰ ਭਤੀਜੇ ਸੁਖਮਨਜੀਤ ਸਿੰਘ ਨੂੰ ਪੈਰੋਲ ਦਿੱਤਾ ਜਾਵੇ, ਤਾਂ ਜੋ ਉਹ ਸਾਰੇ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋ ਸਕਣ।
ਮਾਮਲੇ ਦੀ ਪੈਰਵੀ ਕਰ ਰਹੇ ਵਕੀਲ ਹਰਜੋਤ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਉਹ ਪਰਿਵਾਰਕ ਮੈਂਬਰਾਂ ਨਾਲ ਅੰਮ੍ਰਿਤਸਰ ਦੀ ਅਦਾਲਤ ਵਿੱਚ ਤਿੰਨਾਂ ਦੀ ਅਸਥਾਈ ਰਿਹਾਈ ਲਈ ਰਿਟ ਦਾਇਰ ਕਰਨ ਪਹੁੰਚੇ ਸਨ। ਪਰ ਕਿਸੇ ਕਾਰਨਵਸ਼ ਇਹ ਨਹੀਂ ਹੋ ਸਕਿਆ। ਹੁਣ ਮੰਗਲਵਾਰ ਨੂੰ ਉਹ ਇਹ ਰਿਟ ਦਾਇਰ ਕਰਨਗੇ।
ਇਕ ਸਵਾਲ ਦੇ ਜਵਾਬ ਵਿੱਚ ਵਕੀਲ ਹਰਜੋਤ ਸਿੰਘ ਨੇ ਦੱਸਿਆ ਕਿ ਸਰਕਾਰ ਅਤੇ ਕੋਰਟ ’ਤੇ ਨਿਰਭਰ ਕਰਦਾ ਹੈ ਕਿ ਅੰਮ੍ਰਿਤਪਾਲ ਸਿੰਘ ਸਮੇਤ ਤਿੰਨ ਮੈਂਬਰਾਂ ਨੂੰ ਕਦੋਂ ਤੱਕ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਰਿਹਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਰਿਟ ਦਾਇਰ ਕਰਨ ਤੋਂ ਬਾਅਦ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਜਾਣਾ ਹੈ।
ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਚਰਨ ਕੌਰ ਦੀ ਸਿਹਤ ਖਰਾਬ ਹੋਣ ’ਤੇ ਵਕੀਲਾਂ ਨੇ ਕੋਰਟ ਵਿਚ ਰਿਟ ਦਾਇਰ ਕਰਕੇ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੀ ਦਾਦੀ ਵਿਚਕਾਰ ਦਸ ਮਿੰਟ ਦੀ ਵੀਡੀਓ ਕਾਲ ਕਰਨ ਦੀ ਪਰਮਿਸ਼ਨ ਮੰਗੀ ਸੀ। ਜਿਸ ਨੂੰ ਕੋਰਟ ਨੇ ਸਵੀਕਾਰ ਕਰ ਲਿਆ ਸੀ। ਦੱਸ ਦੇਈਏ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਾਲ 2022 ਵਿੱਚ ਥਾਣਾ ਅਜਨਾਲਾ ’ਤੇ ਹਮਲੇ ਦੇ ਮਾਮਲੇ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਮੁਲਜਮਾਂ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।