ਖ਼ਾਲਸਾ ਅਕੈਡਮੀ ਨੇ ਸੀਬੀਐੱਸਈ ਨੈਸ਼ਨਲ ਹਾਕੀ ਚੈਂਪੀਅਨਸ਼ਿਪ ’ਚ ਮਾਰੀ ਬਾਜ਼ੀ ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌ੍ਕ ਮਹਿਤਾ : ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਪ੍ਰਧਾਨ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ
Publish Date: Mon, 19 Oct 2026 04:14 PM (IST)
Updated Date: Mon, 19 Oct 2026 04:15 PM (IST)
ਸਕੂਲ ਪਹੁੰਚਣ ’ਤੇ ਢੋਲ ਵਜਾ ਕੇ ਕੀਤਾ ਨਿੱਘਾ ਸਵਾਗਤ ਰਾਜਦੀਪ ਸਿੰਘ ਨੰਗਲ, ਪੰਜਾਬੀ ਜਾਗਰਣ ਚੌ੍ਕ ਮਹਿਤਾ : ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਪ੍ਰਧਾਨ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਦੇ ਵਿਦਿਆਰਥੀਆਂ ਨੇ ਸੀਬੀਐੱਸਈ ਨੈਸ਼ਨਲ ਹਾਕੀ ਚੈਂਪੀਅਨਸ਼ਿਪ-2026 ਵਿੱਚ ਸ਼ਾਨਦਾਰ ਜਿੱਤ ਦਰਜ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਹ ਹਾਕੀ ਮੁਕਾਬਲੇ ਐੱਸਪੀਐੱਸ ਕਨਵੈਂਟ ਸਕੂਲ, ਕਰਨਾਲ ਵਿਖੇ 8 ਤੋਂ 14 ਅਕਤੂਬਰ ਤੱਕ ਕਰਵਾਏ ਗਏ ਸਨ। ਜਿਨ੍ਹਾਂ ਵਿੱਚ ਵੱਖ-ਵੱਖ ਸਕੂਲਾਂ ਦੀਆਂ ਕੁੱਲ 25 ਟੀਮਾਂ ਨੇ ਭਾਗ ਲਿਆ। ਖਾਲਸਾ ਅਕੈਡਮੀ, ਮਹਿਤਾ ਚੌਕ ਦੀ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ। 14 ਅਕਤੂਬਰ ਨੂੰ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਖਾਲਸਾ ਅਕੈਡਮੀ ਦੀ ਟੀਮ ਦਾ ਸਾਹਮਣਾ ਸੰਜੀਵਨੀ ਪਬਲਿਕ ਸਕੂਲ, ਕੋਲ੍ਹਾਪੁਰ ਦੀ ਟੀਮ ਨੇ ਕੀਤਾ। ਇਸ ਫਸਵੇਂ ਮੁਕਾਬਲੇ ਵਿੱਚ ਖਾਲਸਾ ਅਕੈਡਮੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ ਅਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਜੇਤੂ ਟੀਮ ਦਾ ਸਕੂਲ ਪਹੁੰਚਣ ’ਤੇ ਵਿਦਿਆਰਥੀਆਂ, ਹਾਕੀ ਕੋਚ ਅਤੇ ਸਮੂਹ ਸਟਾਫ ਦਾ ਢੋਲ ਵਜਾ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਸਾਹਿਬਾਨ, ਸਮੂਹ ਸਟਾਫ ਅਤੇ ਵਿਿਦਆਰਥੀਆਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਸਕੂਲ ਦੇ ਪ੍ਰਿੰਸੀਪਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਹਾਕੀ ਟੀਮ ਅਤੇ ਕੋਚਾਂ ’ਤੇ ਬੇਹੱਦ ਮਾਣ ਹੈ। ਕੋਚਾਂ ਦੀ ਮਿਹਨਤ, ਅਨੁਸ਼ਾਸਨ, ਲਗਨ ਅਤੇ ਖਿਡਾਰੀਆਂ ਦੇ ਨਿਰੰਤਰ ਅਭਿਆਸ ਸਦਕਾ ਹੀ ਖਿਡਾਰੀ ਬੁਲੰਦੀਆਂ ਨੂੰ ਛੂਹ ਰਹੇ ਹਨ। ਇਸ ਮੌਕੇ ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ, ਕਾਲਜ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਹਾਕੀ ਕੋਚ ਬਲਜਿੰਦਰ ਸਿੰਘ, ਮਨਮੀਤ ਸਿੰਘ ਅਤੇ ਸਮੂਹ ਸਟਾਫ ਮੌਜੂਦ ਸੀ।