ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ 'ਤੇ ਵਿਸ਼ੇਸ਼ ਭਾਸ਼ਣ
ਖਾਲਸਾ ਕਾਲਜ ਵਿਖੇ ਗੁਰੂ ਗੋਬਿੰਦ ਸਿੰਘ ਜੀ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ
Publish Date: Sat, 17 Jan 2026 05:37 PM (IST)
Updated Date: Sun, 18 Jan 2026 04:10 AM (IST)

ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ : ਖਾਲਸਾ ਕਾਲਜ ਵਿਖੇ ‘ਗੁਰੂ ਗੋਬਿੰਦ ਸਿੰਘ ਸਾਹਿਬ : ਜੀਵਨ,ਦ੍ਰਿਸ਼ਟੀ ਤੇ ਫਲਸਫਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਗੁਨਵੀਰ ਸਿੰਘ ਨੇ ਹਰਿੰਦਰ ਸਿੰਘ ਦੇ ਗੁਰਮਤਿ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ’ਚ ਪਾਏ ਯੋਗਦਾਨ ਦੀ ਮਹੱਤਤਾ ਬਾਰੇ ਸਰੋਤਿਆਂ ਨੂੰ ਜਾਣੂ ਕਰਵਾਇਆ। ਕਾਲਜ ਦੇ ਵਿਰਾਸਤੀ ਇਤਿਹਾਸ ਤੋਂ ਜਾਣੂ ਕਰਵਾਉਂਦਿਆ ਉਨ੍ਹਾਂ ਨੇ ਕਾਲਜ ਦੇ ਵਿਕਸਿਤ ਪੱਖਾਂ ਨੂੰ ਸਰੋਤਿਆਂ ਨਾਲ ਸਾਂਝਾ ਕੀਤਾ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਅਗਵਾਈ ਅਤੇ ਪੰਜਾਬੀ ਅਧਿਐਨ ਵਿਭਾਗ ਮੁਖੀ ਡਾ. ਪਰਮਿੰਦਰ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਸਮਾਗਮ ਦਾ ਆਰੰਭ ਕਾਲਜ ਦੇ ਸੰਗੀਤ ਅਤੇ ਗੁਰਮਤਿ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਪਰਮਾਤਮਾ ਦਾ ਓਟ ਆਸਰਾ ਲੈਂਦਿਆਂ ਸ਼ਬਦ ਗਾਇਨ ਨਾਲ ਕੀਤਾ ਗਿਆ। ਪ੍ਰਿੰ: ਡਾ. ਰੰਧਾਵਾ ਵੱਲੋਂ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ। ਇਸ ਸਮਾਗਮ ’ਚ ਮੁੱਖ ਬੁਲਾਰੇ ਵਜੋਂ ਨਾਮਵਰ ਸਿੱਖ ਚਿੰਤਕ ਅਤੇ ਸੀਨੀਅਰ ਫੈਲੋ ਸਿੱਖ ਰਿਸਰਚ ਇੰਸਟੀਚਿਊਟ ਯੂਐਸਏ ਹਰਿੰਦਰ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਹਰਿੰਦਰ ਸਿੰਘ ਦੇ ਸਿੱਖ ਇਤਿਹਾਸ ’ਚ ਪਾਏ ਯੋਗਦਾਨ ਤੋਂ ਸਰੋਤਿਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਹਰਿੰਦਰ ਸਿੰਘ ਦੇਸ਼ਾਂ ਵਿਦੇਸ਼ਾਂ ਵਿਚ ਗੁਰਮਤਿ ਸਾਹਿਤ ਨਾਲ ਜੁੜੇ ਵਿਚਾਰਾਂ ਨੂੰ ਪ੍ਰਸਾਰਣ ਵਿਚ ਵਿਸ਼ੇਸ਼ ਯੋਗਦਾਨ ਪਾ ਰਹੇ ਹਨ। ਹੁਣ ਤਕ ਉਹ ਗੁਰਬਾਣੀ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਬਾਰੇ ਕਈ ਪ੍ਰੋਜੈਕਟਾਂ ਤੇ ਕੰਮ ਕਰ ਰਹੇ ਹਨ। ਸਮਾਗਮ ਦੇ ਵਿਸ਼ੇ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਵਿਸ਼ਾ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਦ੍ਰਿਸ਼ਟੀ ਤੇ ਫਲਸਫੇ ਨਾਲ ਸੰਬੰਧਿਤ ਹੈ। ਗੁਰੂ ਗੋਬਿੰਦ ਸਿੰਘ ਦੀ ਦਾ ਸਮੁੱਚਾ ਜੀਵਨ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਕਲਿਆਣ ਨੂੰ ਸਮਰਪਿਤ ਹੈ ਜਿਸਦੀ ਹੋਰ ਕੋਈ ਉਦਾਹਰਣ ਕਿਤੇ ਨਹੀਂ ਮਿਲਦੀ। ਉਨ੍ਹਾਂ ਨੇ ਕਿਹਾ ਕਿ ਅਜਿਹਾ ਜੀਵਨ ਸਾਡੇ ਲਈ ਪ੍ਰੇਰਨਾਸ੍ਰੋਤ ਬਣਦਾ ਹੈ ਜਿਸ ਵਿਚ ਨਿੱਜੀ ਸੁਆਰਥ ਨੂੰ ਤਿਆਗ ਕੇ ਸਮੱਚੀ ਮਾਨਵਤਾ ਦੀ ਲਈ ਕਾਰਜ ਕੀਤੇ। ਇਸ ਉਪਰੰਤ ਮੁੱਖ ਬੁਲਾਰੇ ਹਰਿੰਦਰ ਸਿੰਘ ਅਤੇ ਇੰਦੂ ਅਰੋੜਾ ਨੇ ਆਪਸੀ ਵਿਚਾਰ ਚਰਚਾ ਦੇ ਸੈਸ਼ਨ ਰਾਹੀਂ ਹਰਿੰਦਰ ਸਿੰਘ ਦੁਆਰਾ ਗੁਰੂ ਗੋਬਿੰਦ ਸਿੰਘ ਦੇ ਜੀਵਨ, ਉਨ੍ਹਾਂ ਦੀਆਂ ਰਚਨਾਵਾਂ ਅਤੇ ਫਲਸਫੇ ਸੰਬੰਧੀ ਗਹਿਰ-ਗੰਭੀਰ ਵਿਚਾਰ ਚਰਚਾ ਕੀਤੀ ਗਈ। ਹਰਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਹੁਣ ਤਕ ਉਹ ਗੁਰਬਾਣੀ ਨਾਲ ਜੁੜੇ ਕਈ ਵਿਸ਼ਿਆਂ ’ਤੇ ਵਿਚਾਰ ਗੋਸ਼ਟੀ ਕਰ ਚੁੱਕੇ ਹਨ। ਦੇਸ਼ਾਂ ਵਿਦੇਸ਼ਾਂ ਵਿਚ ਗੁਰਬਾਣੀ ਨਾਲ ਜੁੜੇ ਕਈ ਪ੍ਰੋਜੈਕਟ ਚਲਾ ਰਹੇ ਹਨ। ਆਪਣੀ ਪੁਸਤਕ ’ਗੁਰੂ ਗੋਬਿੰਦ ਸਿੰਘ ਸਾਹਿਬ’ ਬਾਰੇ ਖੁੱਲ ਕੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਪੁਸਤਕ ਗੁਰੂ ਗੋਬਿੰਦ ਸਿੰਘ ਜੀ ਜੀਵਨ ਦੇ ਵੱਖ-ਵੱਖ ਅਹਿਮ ਪਹਿਲੂਆਂ ਨਾਲ ਜੁੜੀ ਹੋਈ ਹੈ। ਇਸ ਦਾ ਨਿਵੇਕਲਾਪਨ ਇਹ ਹੈ ਕਿ ਇਸ ਵਿਚੋਂ ਵਿਹਾਰਕ ਜੀਵਨ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਤਕ ਪਹੁੰਚਿਆ ਜਾ ਸਕਦਾ ਹੈ। ਇਸ ਉਪਰੰਤ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਰਿੰਦਰ ਸਿੰਘ ਨੂੰ ਗੁਰੂ ਗੋਬਿੰਦ ਸਿੰਘ ਜੀ ਜੀਵਨ ਅਤੇ ਫਲਸਫੇ ਸੰਬੰਧੀ ਪ੍ਰਸ਼ਨ ਪੁੱਛੇ ਜਿਨ੍ਹਾਂ ਦਾ ਉੱਤਰ ਉਨ੍ਹਾਂ ਨੇ ਬੜੇ ਤਸੱਲੀਬਖ਼ਸ਼਼ ਢੰਗ ਨਾਲ ਦਿੱਤੇ। ਮੰਚ ਸੰਚਾਲਨ ਦੀ ਭੂਮਿਕਾ ਡਾ. ਕੁਲਦੀਪ ਸਿੰਘ ਢਿੱਲੋਂ ਦੁਆਰਾ ਬਖੂਬੀ ਨਿਭਾਈ ਗਈ । ਸਮਾਗਮ ਦੇ ਅੰਤ ਵਿਚ ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਨੇ ਵੱਖ-ਵੱਖ ਵਿਭਾਗਾਂ ਵਿਚੋਂ ਆਏ ਅਧਿਆਪਕ ਸਾਹਿਬਾਨ, ਵਿਦਿਆਰਥੀ ਅਤੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਸਮਾਗਮ ਵਿਚ ਕਾਲਜ ਦੇ ਡੀਨ ਅਕਾਦਮਿਕ ਮਾਮਲੇ ਡਾ. ਤਮਿੰਦਰ ਸਿੰਘ ਭਾਟੀਆ ਰਜਿਸਟਰਾਰ ਡਾ. ਦਵਿੰਦਰ ਸਿੰਘ, ਨਾਮਵਰ ਵਿਦਵਾਨ ਬਲਵੰਤ ਸਿੰਘ ਢਿੱਲੋਂ, ਪ੍ਰਸਿੱਧ ਇਤਿਹਾਸਕਾਰ ਰਾਜ ਕੁਮਾਰ ਹੰਸ,ਡਾ. ਹਰਦੇਵ ਸਿੰਘ, ਡਾ. ਸੁਖਪਾਲ ਸਿੰਘ, ਸਾਨੀਆ ਅਰੋੜਾ, ਮੈਡਮ ਸੁਪਨਿੰਦਰ ਕੌਰ, ਅੰਜੂ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ, ਡਾ.ਜਸਬੀਰ ਸਿੰਘ, ਡਾ.ਪਰਮਿੰਦਰਜੀਤ ਕੌਰ, ਡਾ. ਗੁਰਿੰਦਰ ਕੌਰ, ਡਾ. ਅਮਾਨਤ ਮਸੀਹ, ਪ੍ਰੋ . ਹਰਵਿੰਦਰ ਕੌਰ, ਪ੍ਰੋ. ਅੰਮ੍ਰਿਤਪਾਲ ਕੌਰ, ਡਾ. ਮਨੀਸ਼ ਕੁਮਾਰ, ਡਾ. ਅਮਨਦੀਪ ਕੌਰ, ਡਾ. ਨਵਜੋਤ ਕੌਰ, ਡਾ. ਸੰਦੀਪ ਕੌਰ, ਡਾ. ਦਯਾ ਸਿੰਘ, ਡਾ. ਮੇਜਰ ਸਿੰਘ, ਡਾ. ਰੁਪਿੰਦਰ ਕੌਰ, ਡਾ. ਪ੍ਰਭਜੀਤ ਸਿੰਘ, ਪ੍ਰੋ. ਬਲਗੇਰ ਸਿੰਘ, ਪ੍ਰੋ. ਰਵਿੰਦਰ, ਪ੍ਰੋ. ਵਰਿੰਦਰ ਸਿੰਘ, ਡਾ. ਸੰਦੀਪ ਕੌਰ, ਡਾ. ਪ੍ਰਭਜੀਤ ਕੌਰ, ਪ੍ਰੋ. ਸਤਨਾਮ ਸਿੰਘ ਹਾਜ਼ਰ ਸਨ।